- ਫਰੀਦਕੋਟ ਪੁਲਿਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
- ਬੈਂਗਲੁਰੂ ਹਵਾਈ ਅੱਡੇ ਤੋਂ ਫੜਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ
ਚੰਡੀਗੜ੍ਹ, 24 ਮਈ 2023 – ਬੀਤੇ ਕੱਲ੍ਹ ਪੰਜਾਬ ਪੁਲਿਸ ਨੇ ਹੀ ਖ਼ਬਰ ਨਸ਼ਰ ਕੀਤੀ ਸੀ ਕਿ, ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਹਿਰਾਸਤ ਵਿਚ ਲਿਆ ਗਿਆ ਹੈ।
ਪਰ ਹੁਣ ਹੁਣ ਇਸ ਮਾਮਲੇ ‘ਤੇ ਵੱਡੀ ਅਪਡੇਟ ਫ਼ਰੀਦਕੋਟ ਪੁਲਿਸ ਨੇ ਸਾਂਝੀ ਕੀਤੀ ਹੈ। ਫ਼ਰੀਦਕੋਟ ਪੁਲਿਸ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਬੈਂਗਲੁਰੂ ਹਵਾਈ ਅੱਡੇ ਤੋਂ ਫੜਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ। ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਫਰੀਦਕੋਟ ਪੁਲਿਸ ਦੁਆਰਾ ਜਾਰੀ ਕੀਤੇ ਗਏ ਐਲਓਸੀ ਦੇ ਅਧਾਰ ‘ਤੇ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੇ ਵੇਰਵੇ ਨਾਲ ਮੇਲ ਖਾਂਦਾ ਸੰਦੀਪ ਪੁੱਤਰ ਓਮ ਪ੍ਰਕਾਸ਼ ਵਾਸੀ ਨਵੀਂ ਦਿੱਲੀ ਨੂੰ ਹਿਰਾਸਤ ਵਿੱਚ ਲੈਣ ਬਾਰੇ ਇਮੀਗ੍ਰੇਸ਼ਨ ਅਥਾਰਟੀਜ਼ ਬੈਂਗਲੁਰੂ ਹਵਾਈ ਅੱਡੇ ਤੋਂ ਇੱਕ ਸੰਚਾਰ ਪ੍ਰਾਪਤ ਹੋਇਆ ਸੀ। ਮਾਮਲੇ ਦੀ ਤੁਰੰਤ ਪੁਖਤਾ ਜਾਂਚ ਕੀਤੀ ਗਈ। ਇਹ ਪਤਾ ਲੱਗਾ ਹੈ ਕਿ ਬੈਂਗਲੁਰੂ ਹਵਾਈ ਅੱਡੇ ‘ਤੇ ਹਿਰਾਸਤ ਵਿਚ ਲਿਆ ਗਿਆ ਵਿਅਕਤੀ ਬੇਅਦਬੀ ਕਾਂਡ ਦਾ ਲੋੜੀਂਦਾ ਦੋਸ਼ੀ ਸੰਦੀਪ ਬਰੇਟਾ ਵਾਸੀ ਸਿਰਸਾ ਹਰਿਆਣਾ ਨਹੀਂ ਹੈ, ਬਲਕਿ ਕੋਈ ਹੋਰ ਵਿਅਕਤੀ ਸੀ।