ਲਾਪਤਾ ਬਜ਼ੁਰਗ ਦਾ ਹੋਇਆ ਸੀ ਕ+ਤ+ਲ: ਪੈਸਿਆਂ ਦੇ ਲੈਣ-ਦੇਣ ਦਾ ਸੀ ਮਾਮਲਾ, ਵੱਖ-ਵੱਖ ਮਾਮਲਿਆਂ ‘ਚ 5 ਗ੍ਰਿਫਤਾਰ

  • ਮੁਲਜ਼ਮਾਂ ਨੇ ਲਾ+ਸ਼ ਤੇ ਮੋਟਰਸਾਈਕਲ ਨੂੰ ਨਹਿਰ ‘ਚ ਸੁੱਟਿਆ

ਲੁਧਿਆਣਾ, 26 ਮਈ 2023 – ਲੁਧਿਆਣਾ ਵਿੱਚ ਇੱਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਕੀਰਤਪੁਰ ਸਾਹਿਬ ਦੀ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ। ਜਦਕਿ ਬਜ਼ੁਰਗ ਦਾ ਮੋਟਰਸਾਈਕਲ ਕੈਂਡ ਨਹਿਰ ‘ਚ ਸੁੱਟ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਫਰਵਰੀ ਮਹੀਨੇ ਵਿੱਚ ਪੁਲੀਸ ਥਾਣਾ ਡੇਹਲੋਂ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਉਨ੍ਹਾਂ ਸ਼ੱਕ ਪ੍ਰਗਟਾਇਆ ਕਿ ਬਜ਼ੁਰਗ ਗੁਰਚਰਨ ਸਿੰਘ ਦਾ ਕਤਲ ਕੀਤਾ ਗਿਆ ਹੈ।

ਪੁਲਿਸ ਨੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ। ਗੁਰਚਰਨ ਸਿੰਘ ਦੇ ਕਾਤਲਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਗੁਰਚਰਨ ਦਾ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਕੀਤਾ। ਜਦਕਿ ਅਜੇ ਤੱਕ ਲਾਸ਼ ਬਰਾਮਦ ਨਹੀਂ ਹੋਈ ਹੈ।

ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਲੇਰਕੋਟਲਾ ਦੇ ਪਿੰਡ ਜਲਵਾਣਾ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਉਰਫ਼ ਗੁਰੀ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਕਾਲੇ ਰੰਗ ਦੀ ਮਾਰੂਤੀ ਸੁਜ਼ੂਕੀ ਆਲਟੋ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਾਸ਼ ਨੂੰ ਰੱਖ ਕੇ ਭਾਖੜਾ ਡੈਮ ਕੋਲ ਲਿਜਾ ਕੇ ਪਾਣੀ ਵਿੱਚ ਸੁੱਟ ਦਿੱਤਾ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀਆਈਏ ਸਟਾਫ਼ ਪਿਛਲੇ ਤਿੰਨ ਮਹੀਨਿਆਂ ਤੋਂ ਮਾਮਲੇ ਦੀ ਜਾਂਚ ਕਰ ਰਿਹਾ ਸੀ। ਸੀਆਈਏ ਸਟਾਫ਼ ਨੂੰ ਉਸ ਦੇ ਸਾਥੀ ਗੁਰਿੰਦਰ ਸਿੰਘ ਉਰਫ਼ ਗੁਰੀ ’ਤੇ ਸ਼ੱਕ ਹੋਇਆ ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਸੂਚਨਾ ’ਤੇ ਪੁਲੀਸ ਨੇ ਉਸ ਦੇ ਸਾਥੀ ਨੂੰ ਵੀ ਕਾਬੂ ਕਰ ਲਿਆ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਡੇਹਲੋਂ ਦੇ ਪਿੰਡ ਰਛੀਨ ਦੇ ਮ੍ਰਿਤਕ ਗੁਰਚਰਨ ਸਿੰਘ ਦੇ ਪੁੱਤਰ ਭੁਪਿੰਦਰ ਸਿੰਘ ਨੇ 10 ਫਰਵਰੀ ਨੂੰ ਪੁਲੀਸ ਕੋਲ ਪਹੁੰਚ ਕਰਕੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਿਤਾ ਦਾ ਗੁਰਿੰਦਰ ਸਿੰਘ ਉਰਫ ਗੁਰੀ ਨਾਲ ਸਾਂਝੇਦਾਰੀ ਵਿੱਚ ਸੂਰ ਦਾ ਫਾਰਮ ਸੀ। 23 ਜਨਵਰੀ ਨੂੰ ਉਸ ਦਾ ਪਿਤਾ ਖੇਤ ਜਾਣ ਲਈ ਘਰੋਂ ਨਿਕਲਿਆ ਸੀ ਤੇ ਲਾਪਤਾ ਹੋ ਗਿਆ। ਉਸ ਦਾ ਫ਼ੋਨ ਵੀ ਬੰਦ ਸੀ।

ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਭੁਪਿੰਦਰ ਸਿੰਘ ਨੂੰ ਸ਼ੱਕ ਸੀ ਕਿ ਉਸ ਦੇ ਪਿਤਾ ਨੂੰ ਕਿਸੇ ਨੇ ਗੁਪਤ ਥਾਂ ‘ਤੇ ਰੱਖਿਆ ਹੋਇਆ ਹੈ। ਪੁਲੀਸ ਨੇ ਆਈਪੀਸੀ ਦੀ ਧਾਰਾ 346 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਾਅਦ ਵਿੱਚ 26 ਫਰਵਰੀ ਨੂੰ ਮਾਮਲੇ ਦੀ ਜਾਂਚ ਸੀਆਈਏ ਸਟਾਫ-1 ਨੂੰ ਸੌਂਪ ਦਿੱਤੀ ਗਈ ਸੀ।

ਜਾਂਚ ਦੌਰਾਨ ਪੁਲੀਸ ਨੇ ਪੈਸਿਆਂ ਦੇ ਝਗੜੇ ਨੂੰ ਲੈ ਕੇ ਗੁਰਚਰਨ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਗੁਰਿੰਦਰ ਸਿੰਘ ਉਰਫ਼ ਗੁਰੀ ਅਤੇ ਉਸ ਦੇ ਸਾਥੀ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੇ 23 ਜਨਵਰੀ ਨੂੰ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਨੇ ਲਾਸ਼ ਨੂੰ ਇੱਕ ਦਿਨ ਲਈ ਖੇਤ ਵਿੱਚ ਰੱਖਿਆ। ਬਾਅਦ ਵਿੱਚ ਲਾਸ਼ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ।

ਉਨ੍ਹਾਂ ਨੇ ਉਸਦਾ ਮੋਟਰਸਾਈਕਲ ਕੈਂਡ ਪੁਲ ਨੇੜੇ ਨਹਿਰ ਵਿੱਚ ਸੁੱਟ ਦਿੱਤਾ। ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਐਫਆਈਆਰ ਵਿੱਚ ਆਈਪੀਸੀ ਦੀਆਂ ਧਾਰਾਵਾਂ 302, 201, 120-ਬੀ ਅਤੇ 342 ਸ਼ਾਮਲ ਕੀਤੀਆਂ ਹਨ। ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ।

ਲੁਧਿਆਣਾ ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਵੱਖ-ਵੱਖ ਮਾਮਲਿਆਂ ‘ਚ ਕੁੱਲ 5 ਜਾਣਿਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਚ ਗੁਰਿੰਦਰ ਸਿੰਘ ਉਰਫ਼ ਗੁਰੀ ਅਤੇ ਉਸ ਦਾ ਸਾਥੀ ਗੁਰਮੀਤ ਸਿੰਘ ਸ਼ਾਮਿਲ ਹੈ। ਕਮਿਸ਼ਨਰ ਪੁਲਿਸ ਲੁਧਿਆਣਾ ਨੇ ਦੱਸਿਆ ਕੇ ਮਾੜੇ ਅਨਸਰਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਅਤੇ ਪੈਸਾ ਕਮਾਉਣ ਲਈ ਚਲਾਏ ਜਾ ਰਹੇ ਗਰੁੱਪਾਂ ਵਿੱਚੋਂ ਜਤਿੰਦਰ ਕੁਮਾਰ ਉਰਫ ਜਿੰਦੀ ਦੇ ਗਰੁੱਪ ਦੇ ਪੰਜ ਵਿਅਕਤੀਆਂ ਨੂੰ ਆਮ ਸਮਾਜ ਦੇ ਲੋਕਾਂ ਵਿੱਚੋਂ ਮਿਲੀ ਇਤਲਾਹ ਦੇ ਜਰੀਏ ਤਕਨੀਕੀ ਸਾਧਨਾ ਦੀ ਮਦਦ ਨਾਲ ਤੁਸ਼ਾਰ ਗੁਪਤਾ ਤਫਤੀਸ਼ ਅਫਸਰ ਦੀ ਅਗਵਾਈ ਹੇਠ ਇੰਸਪੈਕਟਰ ਕੁਲਵੰਤ ਸਿੰਘ ਇੰਚਾਰਜ ਸੀ.ਆਈ.ਏ-01 ਦੀਆਂ ਪੁਲਿਸ ਪਾਰਟੀਆਂ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 05 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹਨਾਂ ਕੋਲੋਂ ਬਰਾਮਦ ਵਸਤਾਂ ਦਾ ਵੇਰਵਾ:

  1. 525 ਗ੍ਰਾਂਮ ਹੈਰੋਇਨ
  2. 16 ਲੱਖ 10 ਹਜ਼ਾਰ ਰੁਪਏ
  3. 04 ਪਿਸਟਲ ਦੇਸੀ 32 ਬੋਰ, 12 ਜ਼ਿੰਦਾ ਕਾਰਤੂਸ,
  4. ਇੱਕ 12 ਬੋਰ ਗੰਨ ਸਮੇਤ 18 ਕਾਰਤੂਸ
  5. ਮੈਚਾਂ ਦਾ ਦੜ੍ਹਾ ਸੱਟਾ ਲਗਾਉਣ ਵਾਲੀਆਂ 02 ਟੈਲੀਫੋਨ ਐਕਸਚੇਂਜ਼

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗਿੱਪੀ ਗਰੇਵਾਲ ਨਾਲ ਕੀਤੀ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਨੇ ਮੁਲਾਕਾਤ, ਸਿਆਸੀ ਚਰਚਾਵਾਂ ਹੋਈਆਂ ਸ਼ੁਰੂ

NSUI ਪ੍ਰਧਾਨ ਨੇ ਕੈਬਨਿਟ ਮੰਤਰੀ ਧਾਲੀਵਾਲ ਨੂੰ IELTS ਵਿਸ਼ੇ ‘ਤੇ ਕੀਤੀ ਟਿੱਪਣੀ ‘ਤੇ ਸਵਾਲ ਕੀਤੇ