ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਏ ਜਾਣਗੇ ਭੋਗ, 30 ਮਈ ਨੂੰ ਲੱਗੇਗਾ ਖੂਨਦਾਨ ਕੈਂਪ

ਮਾਨਸਾ, 27 ਮਈ 2023 – ਆਉਣ ਵਾਲੀ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆ ਨੂੰ ਅਲਵਿਦਾ ਕਹੇ ਨੂੰ 1 ਸਾਲ ਹੋ ਜਾਵੇਗਾ। ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਸ ਦੀ ਯਾਦ ‘ਚ ਉਸ ਦੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਜਾਣਗੇ ਅਤੇ 30 ਮਈ ਨੂੰ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ ਲਾਇਆ ਜਾਵੇਗਾ।

ਸਿੱਧੂ ਮੂਸੇਵਾਲਾ ਦੀ ਯਾਦ ‘ਚ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੋਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਏ ਜਾਣ ਅਤੇ ਖੂਨਦਾਨ ਕੈਂਪ ਲਾਉਣ ਬਾਰੇ ਜਾਣਕਾਰੀ ਦਿੱਤੀ ਹੈ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਅੱਜ ਵੀ ਜ਼ਿੰਦਾ ਹੈ।

ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਂ ਨੇ ਧੀਆਂ ਸਮੇਤ ਨਹਿਰ ‘ਚ ਮਾਰੀ ਛਾਲ: ਲੋਕਾਂ ਨੇ ਇੱਕ ਬੱਚੀ ਤੇ ਔਰਤ ਨੂੰ ਬਚਾਇਆ, ਦੂਜੀ 6 ਸਾਲਾ ਮਾਸੂਮ ਲਾਪਤਾ

ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਦੀ ਭਰਤੀ ਦਾ ਨਤੀਜਾ ਜਾਰੀ, ਟਰੇਨਿੰਗ ਦਾ ਸ਼ਡਿਊਲ ਜਲਦ ਕੀਤਾ ਜਾਵੇਗਾ ਜਾਰੀ