- ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਚੰਡੀਗੜ੍ਹ, 30 ਮਈ 2023 – ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਇਨ੍ਹਾਂ ਰਾਜਾਂ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿਚ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਸ ਦੇ ਨਾਲ ਹੀ ਪੰਜਾਬ ਐਸ.ਡੀ.ਐਮ.ਏ ਵੱਲੋਂ ਵੀ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ 3 ਘੰਟਿਆਂ ਵਿੱਚ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਬਾਲਾ, ਪੰਚਕੂਲਾ, ਯਮੁਨਾਨਗਰ ਵਿੱਚ ਬਿਜਲੀ, ਤੇਜ਼ ਹਵਾਵਾਂ, ਗਰਜ ਨਾਲ ਬਾਰਸ਼ ਅਤੇ ਗਰਜ ਨਾਲ ਗਰਜ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 1 ਜੂਨ ਤੱਕ ਮੌਸਮੀ ਹਲਚਲ ਰਹੇਗੀ। ਇਸ ਸਮੇਂ ਜਲੰਧਰ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈ ਰਿਹਾ ਹੈ। ਹੁਣ 30-31 ਨੂੰ ਵੀ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।