- ਹੁਣ ਅਗਲੀ ਸੁਣਵਾਈ 14 ਜੂਨ ਹੋਵੇਗੀ
ਫਰੀਦਕੋਟ, 30 ਮਈ 2023 – ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਿਟ (SIT) ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਦੀ ਅਦਾਲਤ ਚ ਪੇਸ਼ ਹੋਏ। ਇਸ ਮਾਮਲੇ ਚ ਨਾਮਜ਼ਦ ਬਾਕੀ ਆਰੋਪਿਆ ਵੱਲੋਂ ਅੱਜ ਆਪਣੀ ਹਾਜ਼ਰੀ ਮਾਫ ਕਰਵਾਉਣ ਦੇ ਚਲਦੇ ਕੋਈ ਵੀ ਪੇਸ਼ ਨਹੀਂ ਹੋਇਆ। ਇਸ ਮੌਕੇ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਗਲੀ ਸੁਣਵਾਈ 14 ਜੂਨ ਨਿਰਧਾਰਿਤ ਕੀਤੀ ਗਈ ਹੈ।
ਗੌਰਤਲਬ ਹੈ ਕੇ 2015 ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ਚ ਆਈ ਜੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸੈਣੀ ,ਆਈ ਜੀ ਪਰਮਰਾਜ ਉਮਰਾਨੰਗਲ,ਆਈ ਜੀ ਅਮਰ ਸਿੰਘ ਚਾਹਲ ਤੋਂ ਇਲਾਵਾ ਹੋਰ ਵੀ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਚ ਨਾਮਜ਼ਦ ਕੀਤਾ ਗਿਆ ਸੀ।
ਇਸ ਮੌਕੇ ਕੇਦਰ ਸਰਾਕਰ ਵੱਲੋਂ ਜਾਂਚ ਏਜੇਂਸੀਆ ਸਬੰਧੀ ਵਧਾਏ ਜਾ ਰਹੇ ਅਧਿਕਾਰ ਖੇਤਰ ਖਿਲਾਫ ਦਿੱਲੀ ਸਰਕਾਰ ਵੱਲੋਂ ਆਰਡੀਨੈਂਸ ਦੇ ਵਿਰੋਧ ਲਈ ਦੂਜੀਆਂ ਪਾਰਟੀਆਂ ਨੂੰ ਸਮਰਥ ਦੇਣ ਦੇ ਮਾਮਲੇ ਤੇ ਕਿਹਾ ਕਿ ਹਲੇ ਇਸ ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ, ਜਿਸ ਸਬੰਧੀ ਗੱਲ ਕਰਨਾ ਜਲਦਬਾਜ਼ੀ ਹੋਵੇਗੀ। ਉਥੇ ਦੂਜੇ ਪਾਸੇ ਪੰਜਾਬ ਅੰਦਰ ਆਪ ਸਰਾਕਰ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ, ਜਿਥੇ ਜਿਥੇ ਸੰਵਿਧਾਨ ਦੀਆਂ ਧੱਜੀਆਂ ਉਡਾਇਆ ਜ਼ਾ ਰਹੀਆਂ ਹਨ ਅਤੇ ਆਪਣੀਆਂ ਨਕਾਮੀਆ ਲੁਕਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ।