ਪੰਜਾਬ ਸਰਕਾਰ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ 12 ਕਰੋੜ ਰੁਪਏ ਖਰਚ ਕਰੇਗੀ: ਡਾ. ਨਿੱਜਰ

  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਰਾਜ ਦੀ ਸਿਰਜਣਾ ਲਈ ਵਚਨਬੱਧ

ਚੰਡੀਗੜ੍ਹ, 30 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਦੀ ਸਥਾਪਨਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਸਰਕਾਰ ਨੇ ਪੰਜਾਬ ਭਰ ਵਿੱਚ ਕਈ ਵਿਕਾਸ ਕਾਰਜ ਅਤੇ ਸਕੀਮਾਂ ਸ਼ੁਰੂ ਕੀਤੀਆਂ ਹਨ।

ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ:ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 12 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਹ ਮਹੱਤਵਪੂਰਨ ਬਜਟ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਅਤੇ ਮੁਰੰਮਤ ਦੇ ਨਾਲ-ਨਾਲ ਵੱਖ-ਵੱਖ ਹਲਕਿਆਂ ਵਿੱਚ ਪਾਰਕਾਂ ਦੀ ਪੇਂਟਿੰਗ ਅਤੇ ਨਵੀਨੀਕਰਨ ਦੀ ਸਹੂਲਤ ਦੇਵੇਗਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਾਰਡ ਨੰ. 33, 35, 37, 38, 40, 41, 62, 63 ਅਤੇ 66 ਵਿਖੇ 2.45 ਕਰੋੜ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਜਾਣਗੇ।

ਇਸ ਤੋਂ ਇਲਾਵਾ, ਦੱਖਣੀ ਹਲਕੇ ਅਤੇ ਕੇਂਦਰੀ ਚੋਣ ਖੇਤਰ (ਜ਼ੋਨ ਨੰ. 4) ਦੀਆਂ ਗਲੀਆਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 29.80 ਲੱਖ ਰੁਪਏ ਖਰਚ ਕੀਤੇ ਜਾਣਗੇ।

ਸ਼ਹਿਰ ਦੇ ਸੁਹਜ ਨੂੰ ਨਿਖਾਰਨ ਲਈ 1.52 ਕਰੋੜ ਰੁਪਏ ਦੇ ਬਜਟ ਨਾਲ ਦੱਖਣੀ, ਕੇਂਦਰੀ ਅਤੇ ਉੱਤਰੀ ਹਲਕਿਆਂ ਵਿੱਚ ਪਾਰਕਾਂ ਲਈ ਪੇਂਟਿੰਗ ਅਤੇ ਨਵੀਨੀਕਰਨ ਦੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਇਸ ਤੋਂ ਇਲਾਵਾ, 7.55 ਕਰੋੜ ਰੁਪਏ ਦੀ ਰਕਮ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ, ਸੀਸੀ ਪੈਚਵਰਕ, ਸਦਰ ਥਾਣੇ ਤੋਂ ਮਦਰ ਟੈਰੇਸਾ ਸਟੈਚੂ ਤੱਕ ਸੜਕ ਨੂੰ ਚੌੜਾ ਕਰਨ (ਸੜਕ ਦਾ ਕੰਮ, ਇੰਟਰਲਾਕਿੰਗ ਟਾਈਲਾਂ ਆਦਿ) ਅਤੇ ਹੋਰ ਸਬੰਧਤ ਕੰਮਾਂ ਲਈ ਵਰਤੀ ਜਾਵੇਗੀ।

ਡਾ.ਨਿੱਜਰ ਨੇ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਭ੍ਰਿਸ਼ਟ ਅਭਿਆਸਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਛੋਟ ਦੇ ਉਚਿਤ ਕਾਨੂੰਨੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ।

ਇਸ ਤੋਂ ਇਲਾਵਾ ਡਾ.ਨਿੱਜਰ ਨੇ ਵਿਕਾਸ ਕਾਰਜਾਂ ਲਈ ਜਿੰਮੇਵਾਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਗੁਣਵੱਤਾ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ।

ਪੰਜਾਬ ਸਰਕਾਰ ਇੱਕ ਰੰਗਲਾ ਅਤੇ ਖੁਸ਼ਹਾਲ ਰਾਜ ਦੀ ਸਿਰਜਣਾ ਦੇ ਸੰਕਲਪ ਦੇ ਨਾਲ ਆਪਣੇ ਵਸਨੀਕਾਂ ਦੀ ਸਰਵਪੱਖੀ ਭਲਾਈ ਅਤੇ ਵਿਕਾਸ ਲਈ ਆਪਣੇ ਸਮਰਪਣ ਵਿੱਚ ਦ੍ਰਿੜ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡੀ ਖ਼ਬਰ: ਪ੍ਰਦਰਸ਼ਨਕਾਰੀ ਪਹਿਲਵਾਨ ‘ਗੰਗਾ ‘ਚ ਵਹਾਉਣਗੇ ਮੈਡਲ’, ਫੇਰ ਇੰਡੀਆ ਗੇਟ ‘ਤੇ ਮ+ਰਨ ਵਰਤ ‘ਤੇ ਬੈਠਣਗੇ

ਸਿੱਖਿਆ ਮੰਤਰੀ ਵਿਰੁੱਧ ਅਨੰਦਪੁਰ ਸਾਹਿਬ ਵਿਖੇ ਰੈਲੀ ‘ਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਕਰੇਗਾ ਭਾਰੀ ਸ਼ਮੂਲੀਅਤ