ਚੰਡੀਗੜ੍ਹ, 1 ਜੂਨ, 2023: ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਅਤੇ ਇੰਪਰੂਵਮੈਂਟ ਟਰੱਸਟਾਂ ਅਤੇ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਹੈ।