ਫਿਰੋਜ਼ਪੁਰ ਜੇਲ੍ਹ ‘ਚੋਂ 13 ਮੋਬਾਇਲ ਬਰਾਮਦ: ਨਸ਼ੀਲਾ ਪਦਾਰਥ ਅਤੇ ਜਰਦੇ ਦੀਆਂ ਪੁੜੀਆਂ ਮਿਲੀਆਂ

ਫਿਰੋਜ਼ਪੁਰ, 1 ਜੂਨ 2023 – ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਪੁਲਿਸ ਨੇ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਦੀ ਤਲਾਸ਼ੀ ਲਈ। ਇਸ ਦੌਰਾਨ ਮੋਬਾਈਲ, ਚਾਰਜਰ, ਅਡਾਪਟਰ, ਨਸ਼ੀਲੇ ਪਦਾਰਥ ਅਤੇ ਸੋਨਾ ਬਰਾਮਦ ਕੀਤਾ ਗਿਆ। ਜੇਲ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਸਿਟੀ ਪੁਲਸ ਸਟੇਸ਼ਨ ‘ਚ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਸਵੀਰ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਨੇ ਥਾਣਾ ਸਿਟੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬਲਾਕ ਨੰਬਰ 3 ਦੀ ਚਾਰਦੀਵਾਰੀ ਵਿੱਚ ਬਣੇ ਬਾਥਰੂਮ ਵਿੱਚੋਂ 3 ਪੈਕੇਟ ਟੇਪਾਂ ਸਮੇਤ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਖੋਲ੍ਹ ਕੇ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ ਜਿਸ ਵਿੱਚੋਂ 11 ਮੋਬਾਈਲ ਫ਼ੋਨ, 3 ਅਡਾਪਟਰ, ਇੱਕ ਚਾਰਜਰ, 71 ਗ੍ਰਾਮ ਕਾਲਾ ਨਸ਼ੀਲਾ ਪਦਾਰਥ ਅਤੇ 58 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ।

ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਗੁਪਤ ਸੂਚਨਾ ਦੇ ਆਧਾਰ ’ਤੇ ਫਰੀਦਕੋਟ ਵਾਸੀ ਹਵਾਲਾਤੀ ਹਰਪਿੰਦਰ ਸਿੰਘ ਅਤੇ ਫਾਜਲਿਕਾ ਵਾਸੀ ਹਵਾਲਾਤੀ ਬਿੰਦਰ ਸਿੰਘ ਕੋਲੋਂ ਇੱਕ-ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਫ਼ਿਰੋਜ਼ਪੁਰ ਸਿਟੀ ਥਾਣੇ ਦੇ ਏ.ਐਸ.ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਵੇਂ ਹਵਾਲਾਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਾਇਬ ਤਹਿਸੀਲਦਾਰ ਤੇ ਰਿਟਾਇਰਡ ਪਟਵਾਰੀ ਗ੍ਰਿਫਤਾਰ: ਮਾਲ ਰਿਕਾਰਡ ‘ਚ ਫੇਰਬਦਲ ਕਰਕੇ ਕਰਜ਼ਾ ਲੈਣ ਦੇ ਨੇ ਦੋਸ਼

ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ