ਓਡੀਸ਼ਾ, 3 ਜੂਨ 2023 – ਓਡੀਸ਼ਾ ਦੇ ਬਾਲਾਸੋਰ ਜ਼ਿਲੇ ‘ਚ ਯਾਤਰੀ ਰੇਲ ਗੱਡੀ ਦੇ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾਉਣ ਕਾਰਨ ਘੱਟੋ-ਘੱਟ 900 ਲੋਕ ਜ਼ਖਮੀ ਹੋ ਗਏ ਅਤੇ 233 ਲੋਕਾਂ ਦੀ ਮੌਤ ਹੋ ਗਈ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਜਿਸ ਤੋਂ ਬਾਅਦ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਗਏ ਹਨ।
ਪੱਛਮੀ ਬੰਗਾਲ ਵਿੱਚ ਐਮਰਜੈਂਸੀ ਕੰਟਰੋਲ ਰੂਮ ਨੂੰ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ:
033- 22143526/ 22535185.
ਅਧਿਕਾਰੀਆਂ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਅਤੇ ਸੌ ਤੋਂ ਵੱਧ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੇ ਕਰਮਚਾਰੀ ਬਚਾਅ ਕਾਰਜਾਂ ਵਿੱਚ ਸ਼ਾਮਲ ਹੋਏ ਹਨ।