ਚੰਡੀਗੜ੍ਹ: 3 ਜੂਨ 2023 – ਓਡੀਸ਼ਾ ਰੇਲ ਹਾਦਸੇ ‘ਤੇ CM ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮਾਨ ਨਣੇ ਟਵੀਟ ਕਰਦਿਆਂ ਕਿਹਾ ਕਿ, “ਉੜੀਸਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ…ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ…ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ…ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।”
ਸ਼ੁੱਕਰਵਾਰ ਸ਼ਾਮ 7 ਵਜੇ ਦੇ ਕਰੀਬ ਹਾਵੜਾ ਜਾ ਰਹੀ ਬੈਂਗਲੁਰੂ-ਹਾਵੜਾ ਸੁਪਰ ਫਾਸਟ ਐਕਸਪ੍ਰੈੱਸ ਦੇ ਕਈ ਡੱਬਾ ਬਾਹਾਨਗਾ ਬਾਜ਼ਾਰ ਵਿਚ ਪਟੜੀ ਤੋਂ ਉਤਰ ਗਏ ਤੇ ਦੂਜੀ ਪਟੜੀ ‘ਤੇ ਜਾ ਡਿੱਗੇ। ਇਹ ਡੱਬੇ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਤੇ ਇਸ ਦੇ ਡੱਬੇ ਵੀ ਪਲਟ ਗਏ।
ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲਗੱਡੀ ਨਾਲ ਟਕਰਾ ਗਏ, ਜਿਸ ਨਾਲ ਉਹ ਵੀ ਹਾਦਸੇ ਦੀ ਲਪੇਟ ਵਿਚ ਆ ਗਈ। ਇਸ ਹਾਦਸੇ ਵਿਚ ਹੁਣ ਤਕ 233 ਤੋਂ ਵੱਧ ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਹਜ਼ਾਰ ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।