ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਮੁੜ ਸਲਾਹ: ਪੜ੍ਹੋ ਕੀ ਕਿਹਾ ?

ਮੋਗਾ, 3 ਜੂਨ 2023 – ਪੰਜਾਬ ਦੇ ਮੋਗਾ ਦੇ ਪਿੰਡ ਰੋਡੇ ‘ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਨ ‘ਤੇ ਆਯੋਜਿਤ ਪ੍ਰੋਗਰਾਮ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇੱਕ ਵਾਰ ਫਿਰ ਅਕਾਲੀ ਦਲ ਨੂੰ ਨਸੀਹਤ ਦਿੱਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਲਾਹ ਦੇ ਨਾਲ-ਨਾਲ ਅਕਾਲੀ ਦਲ ਨੂੰ ਉਨ੍ਹਾਂ ਦਾ 50 ਸਾਲ ਪੁਰਾਣਾ ਇਤਿਹਾਸ ਵੀ ਯਾਦ ਕਰਵਾਇਆ ਹੈ। ਜਥੇਦਾਰ ਦਾ ਕਹਿਣਾ ਹੈ ਕਿ ਸਿੱਖ ਪੰਥ ਲਈ ਸਾਰਿਆਂ ਨੂੰ ਇੱਕ ਹੋਣਾ ਪਵੇਗਾ।

ਗਿਆਨੀ ਹਰਪ੍ਰੀਤ ਸਿੰਘ ਪੰਥ ਨੂੰ ਉਭਾਰਨ ਅਤੇ 1920 ਦੀ ਗੁਰਦੁਆਰਾ ਸੁਧਾਰ ਲਹਿਰ ਆਦਿ ਦੀ ਗੱਲ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਨੂੰ ਉਨ੍ਹਾਂ ਦੀਆਂ ਕਮੀਆਂ ਵੀ ਯਾਦ ਕਰਵਾਈਆਂ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਇਹ ਸ਼ਬਦ ਸਿੱਖ ਪੰਥ ਅਤੇ ਗੁਰਦੁਆਰਾ ਸਾਡੇ ਰਾਜਸੀ ਏਜੰਡੇ ਵਿੱਚ ਪਹਿਲੇ ਨੰਬਰ ‘ਤੇ ਸਨ। ਸ਼੍ਰੋਮਣੀ ਅਕਾਲੀ ਦਲ ਦਾ 50 ਸਾਲ ਪੁਰਾਣਾ ਇਤਿਹਾਸ ਪੜ੍ਹ ਕੇ ਦੇਖਿਆ ਜਾਵੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਏਜੰਡਾ ਕੀ ਹੈ, 50 ਸਾਲ ਪੁਰਾਣੇ ਇਤਿਹਾਸ ਵਿੱਚ ਸਾਫ਼ ਲਿਖਿਆ ਹੋਇਆ ਹੈ, ਸਿੱਖ ਪੰਥ ਅਤੇ ਗੁਰਦੁਆਰਿਆਂ ਦੀ ਚੜ੍ਹਦੀ ਕਲਾ। ਅੱਜ ਸਾਡੀ ਰਾਜਸੀ ਸੋਚ ‘ਚੋਂ ਸਿੱਖ ਪੰਥ ਵੀ ਮਨਫੀ (ਲੁਪਤ) ਹੋ ਗਿਆ ਹੈ ਅਤੇ ਗੁਰਦੁਆਰੇ ਵੀ ਮਨਫੀ ਹੋ ਗਏ ਹਨ। ਇਹ ਸਾਡੀ ਕਮਜ਼ੋਰੀ ਹੈ। ਜੇਕਰ ਅਸੀਂ ਮਜਬੂਤ ਬਣਨਾ ਚਾਹੁੰਦੇ ਹਾਂ ਤਾਂ ਸਾਨੂੰ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਸਥਾਵਾਂ ਨਾਲ ਰਲ ਕੇ ਬੈਠਣਾ ਪਵੇਗਾ।

ਸੰਸਥਾਵਾਂ ਧਰਮ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਉਹ ਕਮਜ਼ੋਰ ਹੋ ਜਾਣ ਤਾਂ ਧਰਮ ਨੂੰ ਕਮਜ਼ੋਰ ਹੋਣ ਤੋਂ ਕੋਈ ਨਹੀਂ ਬਚਾ ਸਕਦਾ। ਸੰਪਰਦਾਈ ਲੋਕ ਪੰਜਾਬ ਦੀ ਧਰਤੀ ‘ਤੇ ਪਹੁੰਚ ਗਏ ਹਨ। ਪਹਿਲਾਂ ਸਿੱਖ-ਹਿੰਦੂਆਂ ਨੂੰ ਲੜਾਉਣ ਦੀ ਕੋਸ਼ਿਸ਼ ਕੀਤੀ, ਹੁਣ ਸਿੱਖਾਂ ਨੂੰ ਦਲਿਤਾਂ ਵਿੱਚ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਦਲ ਵਿਚਾਲੇ ਵਿਵਾਦ ਕੋਈ ਨਵਾਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ਕਈ ਵਾਰ ਅਕਾਲੀ ਦਲ ਨੂੰ ਸਲਾਹ ਦੇ ਚੁੱਕੇ ਹਨ। ਇੰਨਾ ਹੀ ਨਹੀਂ ਮਾਰਚ 2023 ਵਿੱਚ ਵੀ ਇੱਕ ਪ੍ਰੋਗਰਾਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਕਿਸਾਨਾਂ ਦੇ ਮੁੱਦੇ ਉਠਾਉਣ ਦੀ ਸਲਾਹ ਦਿੱਤੀ ਸੀ।

ਅੰਮ੍ਰਿਤਪਾਲ ਸਿੰਘ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਤੋਂ ਅਕਾਲੀ ਦਲ ਤੇ ਹੋਰ ਸਿਆਸੀ ਪਾਰਟੀਆਂ ਨੂੰ ਦੂਰ ਰੱਖਿਆ ਗਿਆ। ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਸਿਆਸੀ ਪਾਰਟੀਆਂ ਦੇ ਆਉਣ ਨਾਲ ਮੀਟਿੰਗਾਂ ਦਾ ਸਿਆਸੀਕਰਨ ਹੋ ਜਾਂਦਾ ਹੈ।

ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਸ਼੍ਰੋਮਣੀ ਕਮੇਟੀ ਦੀਆਂ ਮੀਟਿੰਗਾਂ ਤੋਂ ਪਹਿਲਾਂ ਹੀ ਅਕਾਲੀ ਦਲ ਵਿੱਚ ਇਹ ਵਿਚਾਰ ਸ਼ੁਰੂ ਹੋ ਗਿਆ ਸੀ ਪਰ ਜਿਵੇਂ ਹੀ ਇਹ ਮਾਮਲਾ ਸਾਹਮਣੇ ਆਇਆ ਤਾਂ ਅਕਾਲੀ ਦਲ ਵਿੱਚ ਵਿਵਾਦ ਪੈਦਾ ਹੋ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਸੀਨੀਅਰ ਆਗੂ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਖਿਲਾਫ ਖੜ੍ਹੇ ਹੋ ਗਏ। ਗਿਆਨੀ ਹਰਪ੍ਰੀਤ ਸਿੰਘ ਦੇ ਗੁੱਸੇ ਅਤੇ ਵਿਰੋਧ ਕਾਰਨ ਅਕਾਲੀ ਦਲ ਨੇ ਇਹ ਫੈਸਲਾ ਰੋਕ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਰੀਦਕੋਟ ‘ਚ SP ਅਤੇ DSP ਸਮੇਤ 5 ‘ਤੇ ਪਰਚਾ: ਆਈਜੀ ਦੇ ਨਾਂਅ ‘ਤੇ 50 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼

ਭਰਤ ਇੰਦਰਾ ਚਾਹਲ ਨੂੰ ਹਾਈਕੋਰਟ ਤੋਂ ਰਾਹਤ ਨਹੀਂ: ਵਿਜੀਲੈਂਸ ਨੂੰ ਜਾਂਚ ਮੁਕੰਮਲ ਕਰਕੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ