ਭਗਵੰਤ ਮਾਨ ਨੇ ਮਜੀਠੀਆ-ਸਿੱਧੂ ਦੀ ਜੱਫ਼ੀ ਤੇ ਸਾਰੀਆਂ ਪਾਰਟੀਆਂ ਦੀ ਸਾਂਝੀ ਮੀਟਿੰਗ ‘ਤੇ ਕੱਸਿਆ ਵਿਅੰਗ, ਕਿਹਾ, “ਸਾਰੇ ਇੱਕੋ ਥਾਲੀ ਦੇ ਚੱਟੇ ਵੱਟੇ”

ਚੰਡੀਗੜ੍ਹ, 4 ਜੂਨ 2023 – ਬੀਤੇ ਦਿਨੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਲੋਕ ਇਨਸਾਫ਼ ਪਾਰਟੀ, ਲੋਕ ਭਲਾਈ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ‘ਅਜੀਤ’ ਪ੍ਰਕਾਸ਼ਨ ਸਮੂਹ ਅਤੇ ਇਸ ਦੇ ਮੁੱਖ ਸੰਪਾਦਕ ਦੇ ਖਿਲਾਫ਼ ਕੀਤੀ ਜਾ ਕਾਰਵਾਈ ਦੇ ਵਿਰੋਧ ‘ਚ ਸਰਵ ਪਾਰਟੀ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਜੱਫੀ ਵੀ ਪਾਈ ਸੀ।

ਜਿਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਸਟੇਜ਼ ਤੇ ਪਈ ਜੱਫ਼ੀ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਹੋਇਆ, ਇਨ੍ਹਾਂ ਨੂੰ ਇੱਕੋ ਥਾਲੀ ਦੇ ਚੱਟੇ ਵੱਟੇ ਦੱਸਿਆ ਹੈ।

ਟਵਿੱਟਰ ਤੇ ਵਿਅੰਗ ਦੇ ਰੂਪ ਵਿਚ ਮੁੱਖ ਮੰਤਰੀ ਵਲੋਂ ਇੱਕ ਕਵਿਤਾ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਕਿ…..

  • ਜਦੋਂ …
    ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ
    ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ
    ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ
    ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ
    ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ
    ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ
    ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ
    ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ ਕਮਾਉਣ ਵਾਲੇ
    ਹੋਵਣ ਸਾਰੇ ਕੱਠੇ
    ਇਹਨੂੰ ਕਹਿੰਦੇ ਆ“ ਇੱਕੋ ਥਾਲ਼ੀ ਦੇ ਚੱਟੇ-ਵੱਟੇ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

MP ਅਰੋੜਾ ਨੇ ਸਾਈਕਲ ਉਦਯੋਗ ਨੂੰ ਸਾਈਕਲ ਲੇਨ ਸਥਾਪਤ ਕਰਨ ਲਈ NHAI ਨੂੰ ਅਪੀਲ ਕਰਨ ਦਾ ਦਿੱਤਾ ਭਰੋਸਾ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗ੍ਰਿਫਤਾਰ ਕੀਤੇ ਆਗੂ ਪੁਲਿਸ ਵੱਲੋਂ ਬਿਨਾਂ ਸ਼ਰਤ ਰਿਹਾਅ