ਪਾਕਿ ਡਰੋਨ ਨੇ ਸਰਹੱਦ ‘ਤੇ ਸੁੱਟੀ ਹੈਰੋਇਨ, BSF ਜਵਾਨਾਂ ਨੂੰ ਤਲਾਸ਼ੀ ਦੌਰਾਨ ਮਿਲੀ

ਅੰਮ੍ਰਿਤਸਰ, 9 ਜੂਨ 2023 – ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਨ ਤੋਂ ਬਾਅਦ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ ਸੁੱਟੀ ਗਈ 37 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ।

ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਡਰੋਨ ਨੇ ਅੱਧੀ ਰਾਤ ਨੂੰ ਅੰਮ੍ਰਿਤਸਰ ਸਰਹੱਦ ’ਤੇ ਇੱਕ ਵਾਰ ਫਿਰ ਘੁਸਪੈਠ ਕੀਤੀ ਹੈ। ਪਰ ਚੌਕਸ ਜਵਾਨਾਂ ਨੇ ਡਰੋਨ ਦੀ ਆਵਾਜ਼ ਨੂੰ ਸੁਣ ਲਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਰੋਨ ਦੁਆਰਾ ਇੱਕ ਵੱਡੇ ਪੈਕੇਟ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਵਾਪਸ ਚਲਾ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ।

ਰਾਤ ਸਮੇਂ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੇ ਖੇਤਾਂ ਵਿੱਚ ਇੱਕ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ ਹੈ।

ਪਿੰਡ ਰਾਏ ਦੇ ਖੇਤਾਂ ‘ਚੋਂ ਮਿਲਿਆ ਪੈਕਟ ਪੀਲੀ ਟੇਪ ਨਾਲ ਢੱਕਿਆ ਹੋਇਆ ਸੀ। ਇਸ ਦੇ ਨਾਲ ਇੱਕ ਹੁੱਕ ਵੀ ਜੁੜਿਆ ਹੋਇਆ ਸੀ, ਜਿਸ ਰਾਹੀਂ ਇਸ ਨੂੰ ਡਰੋਨ ਤੋਂ ਸੁੱਟਿਆ ਗਿਆ ਸੀ। ਬੀਐਸਐਫ ਜਵਾਨਾਂ ਨੇ ਜਦੋਂ ਪੈਕਟ ਖੋਲ੍ਹਿਆ ਤਾਂ ਉਸ ਵਿੱਚ 5 ਛੋਟੇ ਪੈਕੇਟ ਮਿਲੇ।

ਜਿਸ ਦਾ ਵਜ਼ਨ ਦੇਖਿਆ ਗਿਆ ਤਾਂ ਕੁੱਲ ਵਜ਼ਨ 5.25 ਕਿਲੋ ਨਿਕਲਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 37 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲ ਹੀ ‘ਚ ਅੰਮ੍ਰਿਤਸਰ ਸਰਹੱਦ ‘ਤੇ ਇਕ ਡਰੋਨ ਨੂੰ ਡੇਗ ਦਿੱਤਾ ਗਿਆ ਸੀ। ਜਦਕਿ ਤਰਨਤਾਰਨ ‘ਚ 2.5 ਕਿਲੋ ਹੈਰੋਇਨ ਦੀ ਖੇਪ ਫੜੀ ਗਈ ਹੈ।

ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਖੇਪ ਲੈਣ ਆਏ ਇੱਕ ਭਾਰਤੀ ਤਸਕਰ ਦਾ ਮੋਟਰਸਾਈਕਲ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਅੱਜ ਪਹੁੰਚਣਗੇ ਸੰਗਰੂਰ: ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ਚ ਕਰਨਗੇ ਸ਼ਿਰਕਤ

ਗੈਂਗਸਟਰ ਜਰਨੈਲ ਕ+ਤਲਕਾਂ+ਡ ਮਾਮਲੇ ਪੁਲਿਸ ਨੇ ਸ਼ੂਟਰਾਂ ਨੂੰ ਗੱਡੀ ‘ਚ ਲਿਜਾਣ ਵਾਲੇ ਡਰਾਈਵਰ ਸਣੇ 3 ਕੀਤੇ ਕਾਬੂ