ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ ਮੋਹਾਲੀ ‘ਚ ਬਣੇਗਾ, ਮਾਨ ਨੇ ਕੀਤਾ ਇੱਕ ਹੋਰ ਐਲਾਨ

ਸੰਗਰੂਰ, 9 ਜੂਨ 2023- ਸੀਐਮ ਭਗਵੰਤ ਮਾਨ ਨੇ ਅੱਜ ਸੰਗਰੂਰ ਦੀ ਧਰਤੀ ਤੋਂ ਐਲਾਨ ਕੀਤਾ ਕਿ, ਮੋਹਾਲੀ ਵਿੱਚ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ ਬਣਾਇਆ ਜਾਵੇਗਾ। ਮੋਹਾਲੀ ਵਿੱਚ ਜੇਲ੍ਹ ਵਿਭਾਗ ਦਾ ਬਣਾਇਆ ਜਾਣ ਵਾਲਾ ਦਫ਼ਤਰ ਅਤਿ-ਆਧੁਨਿਕ ਹੋਵੇਗਾ। ਇਹ ਸੈਕਟਰ 68 ਵਿੱਚ ਇੱਕ ਏਕੜ ਜ਼ਮੀਨ ਵਿੱਚ ਸਥਾਪਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਜੇਲ੍ਹ ਵਿਭਾਗ ਵਿੱਚ ਜੁਆਇਨ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਨਿਯੁਕਤੀ ਪੱਤਰ ਸੌਂਪਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨੂੰ ਅਪਡੇਟ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਅਪਰਾਧੀ ਹੁਣ ਆਧੁਨਿਕ ਤਕਨੀਕ ਦੀ ਵਰਤੋਂ ਕਰ ਰਹੇ ਹਨ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਵੀ ਬਿਹਤਰ ਬਣੀਏ। ਨਾਲ ਹੀ ਉਨ੍ਹਾਂ ਨੇ ਮੋਬਾਈਲ ਜੈਮਰ ਤਕਨੀਕ ਨੂੰ ਜਲਦੀ ਲਿਆਉਣ ਬਾਰੇ ਕਿਹਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਵਿਜੀਲੈਂਸ ਵੱਲੋਂ ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ