- ਇਹ ਸੈਸ਼ਨ ਦੋ ਦਿਨ ਦਾ ਹੋਵੇਗਾ
- ਇਹ ਸੈਸ਼ਨ 19 ਅਤੇ 20 ਜੂਨ ਬੁਲਾਇਆ ਗਿਆ ਹੈ
- ਕੈਬਨਿਟ ਦੇ ਵਲੋਂ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਨੂੰ ਦਿੱਤੀ ਗਈ ਹੈ ਮਨਜ਼ੂਰੀ
ਮਾਨਸਾ, 10 ਜੂਨ 2023 – ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਮਾਨਸਾ ਵਿਖੇ ਹੋਈ। ਇਸ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਹਨ। ਇਸ ਦੇ ਨਾਲ ਹੀ ਕੈਬਨਿਟ ਵੱਲੋਂ ਵਿਧਾਨ ਸਭਾ ਸਪੈਸ਼ਲ ਸੈਸ਼ਨਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਮਾਨ ਨੇ ਕਿਹਾ ਕਿ ਇਹ ਸੈਸ਼ਨ ਦੋ ਦਿਨ ਦਾ ਹੋਵੇਗਾ ਅਤੇ ਇਹ ਸੈਸ਼ਨ 19 ਅਤੇ 20 ਜੂਨ ਬੁਲਾਇਆ ਗਿਆ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ, ਕੈਬਨਿਟ ਦੇ ਵਲੋਂ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸ਼ੈਸ਼ਨ ਦੇ ਵਿਚ ਕੇਂਦਰ ਸਰਕਾਰ ਦੇ ਵਿਰੁੱਧ ਪੰਜਾਬ ਸਰਕਾਰ ਮਤਾ ਲੈ ਕੇ ਆਵੇਗੀ।
ਜ਼ਿਕਰਯੋਗ ਹੈ ਕੇ ਮਾਨ ਨੇ ਦੋਸ਼ ਲਗਾਇਆ ਕਿ, ਕੇਂਦਰ ਸਰਕਾਰ ਦੇ ਵਲੋਂ ਪੰਜਾਬ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਜਿਸ ਖਿਲਾਫ ਮਤਾ ਪਾਉਣ ਲਈ ਇਹ ਇਹ ਸੈਸ਼ਨ ਬੁਲਾਇਆ ਗਿਆ ਹੈ।