ਫਾਜ਼ਿਲਕਾ ‘ਚ ਸਟੇਟ ਆਪ੍ਰੇਸ਼ਨ ਸੈੱਲ ਟੀਮ ‘ਤੇ ਹਮਲਾ: ਰੇਡ ਕਰਨ ਗਈ ਪੁਲਿਸ ਟੀਮ ਨੂੰ ਪਿੰਡ ਵਾਲਿਆਂ ਨੇ ਕੁੱਟਿਆ

  • ਪਿੰਡ ਵਾਸੀਆਂ ਨੇ ਹਥਿਆਰ ਖੋਹੇ, 3 ਮੁਲਾਜ਼ਮ ਜ਼ਖਮੀ
  • ਪੁਲਿਸ ਮੁਲਾਜ਼ਮ ਬਿਨਾਂ ਵਰਦੀ ਤੋਂ ਪਿੰਡ ‘ਚ ਗਏ ਸੀ ਛਾਪਾ ਮਾਰਨ

ਫਾਜ਼ਿਲਕਾ, 12 ਜੂਨ 2023 – ਫਾਜ਼ਿਲਕਾ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਫਾਜ਼ਿਲਕਾ ਦੇ ਪਿੰਡ ਬਖੂਸ਼ਾਹ ਦਾ ਹੈ, ਜਿੱਥੇ ਇਲਾਕੇ ‘ਚ ਖੁਫੀਆ ਮਿਸ਼ਨ ‘ਤੇ ਗਈ ਫਾਜ਼ਿਲਕਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ‘ਤੇ ਕੁਝ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ।

ਇਸ ਹਮਲੇ ‘ਚ 3 ਪੁਲਸ ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਬਾਰੇ ਅਜੇ ਤੱਕ ਕੁਝ ਜ਼ਿਆਦਾ ਨਹੀਂ ਦੱਸਿਆ ਜਾ ਰਿਹਾ ਹੈ। ਜਦੋਂ ਇਸ ਸਬੰਧੀ ਜਾਣਕਾਰੀ ਲੈਣ ਲਈ ਸਬੰਧਤ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੇ ਪੱਖ ਤੋਂ ਕੁਝ ਨਹੀਂ ਕਿਹਾ ਜਾ ਰਿਹਾ।

ਇਸ ਮਾਮਲੇ ‘ਚ ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਦਿਹਾਤੀ ਬਲਵਿੰਦਰ ਸਿੰਘ ਪੰਚਾਇਤ ਮੈਂਬਰ ਪੰਚਾਇਤ ਪਿੰਡ ਬੱਖੂ ਸ਼ਾਹ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 11 ਵਜੇ 6 ਪੁਲੀਸ ਮੁਲਾਜ਼ਮ ਬਿਨਾਂ ਵਰਦੀ ਤੋਂ ਪਿੰਡ ਵਿੱਚ ਛਾਪਾ ਮਾਰਨ ਗਏ ਸਨ। ਜਿਨ੍ਹਾਂ ਨੂੰ ਉਥੇ ਮੌਜੂਦ ਕੁਝ ਪਿੰਡ ਵਾਸੀਆਂ ਨੇ ਘੇਰ ਲਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਇਸ ਤੋਂ ਇਲਾਵਾ ਜਦੋਂ ਇਨ੍ਹਾਂ ਮੁਲਾਜ਼ਮਾਂ ਨੇ ਆਪਣਾ ਪਛਾਣ ਪੱਤਰ ਦਿਖਾਉਣਾ ਚਾਹਿਆ ਤਾਂ ਉਨ੍ਹਾਂ ਦੇ ਪਛਾਣ ਪੱਤਰ ਵੀ ਪਾੜ ਦਿੱਤੇ ਗਏ। ਪੰਚਾਇਤ ਮੈਂਬਰ ਅਨੁਸਾਰ ਇਨ੍ਹਾਂ ਵਿੱਚੋਂ ਦੋ ਪੁਲੀਸ ਮੁਲਾਜ਼ਮਾਂ ਦੇ ਰਿਵਾਲਵਰ ਵੀ ਖੋਹ ਲਏ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਉਥੇ ਬੀਐਸਐਫ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਬਾਕੀ ਪੁਲਿਸ ਮੁਲਾਜ਼ਮ ਉਥੋਂ ਫਰਾਰ ਹੋ ਗਏ।

ਇਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਬੀ.ਐਸ.ਐਫ ਤੋਂ ਛੁਡਵਾਇਆ ਅਤੇ ਵਾਪਸ ਲਿਆ ਕੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ।

ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਫਾਜ਼ਿਲਕਾ ਦੇ ਸਦਰ ਥਾਣਾ ਪੁਲਸ ਨੇ ਪੁਲਸ ਟੀਮ ‘ਤੇ ਹਮਲਾ ਕਰਨ ਦੇ ਦੋਸ਼ ‘ਚ ਕਰੀਬ 16 ਤੋਂ 17 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਦਕਿ ਕੁਝ ਅਣਪਛਾਤੇ ਵਿਅਕਤੀ ਵੀ ਸ਼ਾਮਲ ਦੱਸੇ ਜਾ ਰਹੇ ਹਨ। ਫਿਲਹਾਲ ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਦੋਂ ਐਸਐਚਓ ਥਾਣਾ ਸਦਰ ਫਾਜ਼ਿਲਕਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਆਪਣਾ ਫੋਨ ਨਹੀਂ ਚੁੱਕਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਾ. ਬਲਜੀਤ ਕੌਰ ਨੇ ਰੱਖਿਆ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ

ਅੱਜ ਬੰਦ ਨਹੀਂ ਹੋਵੇਗਾ ਪੰਜਾਬ: ਮੋਰਚੇ ਨੇ ਵਾਪਸ ਲਿਆ ਫੈਸਲਾ, ਹੁਣ ਸਰਕਾਰ ਨਾਲ ਹੋਏਗੀ ਮੀਟਿੰਗ