BSF ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਫੜੀ 12 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ

ਫ਼ਿਰੋਜ਼ਪੁਰ, 14 ਜੂਨ 2023 – ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕਟ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰਾਮਦ ਹੋਈ ਹੈਰੋਇਨ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ਨੂੰ ਜਵਾਨਾਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ।

ਬੀ.ਐੱਸ.ਐੱਫ. ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਬੀ.ਐੱਸ.ਐੱਫ ਵੱਲੋਂ ਬੀ. ਓ. ਪੀ. ਮਬੋਕੇ ਦੇ ਇਲਾਕੇ ਵਿੱਚ ਸਰਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਰਹੱਦ ਦੇ ਜਵਾਨਾਂ ਨੂੰ ਖੇਤਾਂ ਵਿਚੋਂ ਕਾਲੇ ਰੰਗ ਦਾ ਇਕ ਬੈਗ ਮਿਲਿਆ, ਜਿਸ ਵਿੱਚ 3 ਪੈਕਟ ਹੈਰੋਇਨ ਬਰਾਮਦ ਹੋਏ। ਬਰਾਮਦ ਪੈਕੇਟਾਂ ਵਿੱਚ ਕਰੀਬ ਢਾਈ ਕਿੱਲੋ ਹੈਰੋਇਨ ਸੀ। ਬੀ.ਐੱਸ.ਐੱਫ. ਵੱਲੋਂ ਇਲਾਕੇ ਵਿੱਚ ਅਜੇ ਵੀ ਤਲਾਸ਼ੀ ਮੁਹਿੰਮ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਿਮਾਚਲ ਦੇ ਸਾਬਕਾ CM ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ ਦਾ ਦੇਹਾਂਤ

ROYAL ENFIELD BULLET ਦਾ ਸਾਲ 1986 ਦਾ ਬਿੱਲ ਸੋਸ਼ਲ ਮੀਡੀਆ ‘ਤੇ ਵਾਇਰਲ, ਜਾਣੋ ਕਾਰਨ