ਚੰਡੀਗੜ੍ਹ, 20 ਜੂਨ 2023 – ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਨਾ ਕਰਨ ਖ਼ਿਲਾਫ਼ ਮਤਾ ਪਾਸ ਕੀਤਾ ਗਿਆ।
CM ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਇਸ਼ਾਰਿਆਂ-ਇਸ਼ਾਰਿਆਂ ‘ਚ ਚੇਤਾਵਨੀ ਦਿੱਤੀ ਕਿ ਜਲਦ ਆਰਡੀਐੱਫ ਜਾਰੀ ਕਰੋ, ਨਹੀਂ ਤਾਂ 1 ਜੁਲਾਈ ਨੂੰ ਸੁਪਰੀਮ ਕੋਰਟ ਖੁੱਲ੍ਹ ਰਹੀ ਹੈ।
ਰਾਜ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਸਦਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਆਰਡੀਐਫ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਨੇ 3622 ਕਰੋੜ ਰੁਪਏ ਦੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ।