ਦਿਨ-ਦਿਹਾੜੇ ਆੜ੍ਹਤੀਏ ਦਾ ਕ+ਤ+ਲ: ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

  • ਪੁਲਿਸ ਨੇ 2 ਖਿਲਾਫ ਮਾਮਲਾ ਦਰਜ ਕੀਤਾ

ਫਿਰੋਜ਼ਪੁਰ, 24 ਜੂਨ 2023 – ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਸ਼ੁੱਕਰਵਾਰ ਨੂੰ ਤਲਵੰਡੀ ਭਾਈ ਵਿਖੇ ਦਿਨ ਦਿਹਾੜੇ ਇੱਕ ਆੜ੍ਹਤੀਏ ਦੀ ਹੱਤਿਆ ਦੇ ਵਿਰੋਧ ਵਿੱਚ ਲੋਕਾਂ ਨੇ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ, ਪਰ ਦੁਕਾਨਦਾਰਾਂ ਦਾ ਦੋਸ਼ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੇ ਲੋਕਾਂ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਦੇ ਫੋਨ ਆ ਰਹੇ ਹਨ, ਪਰ ਪੁਲੀਸ ਹੁਣ ਤੱਕ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਕਾਮਯਾਬ ਨਹੀਂ ਹੋ ਸਕੀ। ਦੁਕਾਨਦਾਰਾਂ ਦਾ ਦੋਸ਼ ਹੈ ਕਿ ਜੇਕਰ ਪੁਲਸ ਨੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਪ੍ਰੇਮ ਕੁਮਾਰ ਦਾ ਕਤਲ ਨਾ ਹੁੰਦਾ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਦੁਪਹਿਰ ਸਮੇਂ ਤਲਵੰਡੀ ਭਾਈ ਕਸਬੇ ਦੀ ਪੁਰਾਣੀ ਦਾਣਾ ਮੰਡੀ ‘ਚ ਇਕ ਦੁਕਾਨ ‘ਤੇ 9 ਐਮਐਮ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਕੇ ਆੜ੍ਹਤੀਏ ਪ੍ਰੇਮ ਕੁਮਾਰ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਆੜ੍ਹਤੀਏ ਅਮੀ ਲਾਲ ਛਾਬੜਾ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਕਾਤਲਾਂ ਖ਼ਿਲਾਫ਼ ਪ੍ਰੇਮ ਕੁਮਾਰ ਦੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪ੍ਰੇਮ ਕੁਮਾਰ ਕਤਲ ਕਾਂਡ ਕਾਰਨ ਦੁਕਾਨਦਾਰਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਦੁਕਾਨਦਾਰਾਂ ਨੇ ਰੋਸ ਵਜੋਂ ਸ਼ਨੀਵਾਰ ਨੂੰ ਆਪਣੀਆਂ ਦੁਕਾਨਾਂ ਨਹੀਂ ਖੋਲ੍ਹੀਆਂ। ਇਸ ਦੇ ਨਾਲ ਹੀ ਬਾਜ਼ਾਰ ਬੰਦ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਅਜਿਹੇ ਵਿੱਚ ਇੱਕ ਵੱਡਾ ਸਵਾਲ ਇਹ ਖੜ੍ਹਾ ਹੋ ਰਿਹਾ ਹੈ ਕਿ ਪੁਲਿਸ ਕਦੋਂ ਤੱਕ ਅਪਰਾਧਿਕ ਪ੍ਰਵਿਰਤੀ ਵਾਲੇ ਲੋਕਾਂ ‘ਤੇ ਲਗਾਮ ਕੱਸੇਗੀ, ਤਾਂ ਜੋ ਲੋਕ ਸਾਫ਼ ਸੁਥਰੇ ਮਾਹੌਲ ਵਿੱਚ ਕਾਰੋਬਾਰ ਕਰ ਸਕਣ। ਥਾਣਾ ਤਲਵੰਡੀ ਭਾਈ ਦੀ ਇੰਚਾਰਜ ਸ਼ਿਮਲਾ ਰਾਣੀ ਦਾ ਕਹਿਣਾ ਹੈ ਕਿ ਪੁਲੀਸ ਆਪਣਾ ਕੰਮ ਕਰ ਰਹੀ ਹੈ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰੇਮ ਕੁਮਾਰ ਕਤਲ ਕੇਸ ਵਿੱਚ ਜੋ ਵੀ ਦੋਸ਼ੀ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਵੀ ਦਾਅਵਾ ਕੀਤਾ ਹੈ ਕਿ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲੇ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਵੈਟਨਰੀ ਯੂਨੀਵਰਸਿਟੀ ਦਾ ਕੀਤਾ ਪਲੇਠਾ ਦੌਰਾ

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਿਆਸਤ ਭਖੀ, ਮੌਜੂਦਾ ਵਿਧਾਇਕ ਦੀ ਸਾਬਕਾ ਵਿਧਾਇਕ ਨੂੰ ਸਿੱਧੀ ਚੁਣੌਤੀ