ਪੰਜਾਬ ਨੂੰ ਕੇਂਦਰ ਨਹੀਂ ਜਾਰੀ ਕਰ ਰਿਹਾ RDF-NHM ਫੰਡ: ਹੁਣ CM ਮਾਨ ਜਲਦ ਹੀ ਕਰਨਗੇ PM ਮੋਦੀ ਨਾਲ ਮੀਟਿੰਗ

  • ਮਾਨ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਬਕਾਇਆ ਫੰਡ ਜਾਰੀ ਕਰਨ ਦੀ ਕੀਤੀ ਸੀ ਮੰਗ,
  • ਹੁਣ CM ਮਾਨ ਜਲਦ ਹੀ ਕਰਨਗੇ PM ਮੋਦੀ ਨਾਲ ਮੀਟਿੰਗ,
  • ਹਾਲੇ ਤੱਕ PM ਮੋਦੀ ਨਾਲ ਮੁਲਾਕਾਤ ਦਾ ਸਮਾਂ ਨਹੀਂ ਹੋਇਆ ਤੈਅ,
  • ਕੇਂਦਰ ਵੱਲ ਪੰਜਾਬ ਦਾ 5800 ਕਰੋੜ ਰੁਪਏ ਦਾ ਫੰਡ ਹੈ ਬਕਾਇਆ

ਚੰਡੀਗੜ੍ਹ, 28 ਜੂਨ 2023 – ਪੰਜਾਬ ਇਸ ਸਮੇਂ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦਾ ਕਾਰਨ ਕੇਂਦਰ ਸਰਕਾਰ ਤੋਂ ਸਹਿਯੋਗ ਨਾ ਮਿਲਣਾ ਹੈ। ਕਿਉਂਕਿ ਲੰਬੇ ਸਮੇਂ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਕੁੱਝ ਵੀ ਸਹੀ ਨਹੀਂ ਚੱਲ ਰਿਹਾ ਹੈ। ਇਸ ਕਾਰਨ ਪੰਜਾਬ ਨੂੰ ਕੇਂਦਰ ਤੋਂ ਰੋਕੇ ਗਏ 5800 ਕਰੋੜ ਰੁਪਏ ਦਾ ਆਪਣਾ ਹਿੱਸਾ ਨਹੀਂ ਮਿਲਿਆ।

ਰੂਰਲ ਡਿਵੈਲਪਮੈਂਟ ਫੰਡ (ਆਰਡੀਐਫ) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਫੰਡ ਜਾਰੀ ਨਾ ਹੋਣ ਕਾਰਨ ਸੀਐਮ ਪੰਜਾਬ ਭਗਵੰਤ ਮਾਨ ਨੂੰ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਕਿਉਂਕਿ ਇਸ ਤੋਂ ਪਹਿਲਾਂ ਉਹ ਕੇਂਦਰ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਵੱਖ-ਵੱਖ ਕੇਂਦਰੀ ਮੰਤਰੀਆਂ ਤੋਂ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ। ਪਰ ਸੁਣਵਾਈ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਅਤੇ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ। ਪਰ ਹੁਣ ਤੱਕ ਸੀਐਮ ਪੰਜਾਬ ਭਗਵੰਤ ਮਾਨ ਦੀ ਪੀਐਮ ਮੋਦੀ ਨਾਲ ਮੁਲਾਕਾਤ ਦਾ ਸਮਾਂ ਤੈਅ ਨਹੀਂ ਹੋਇਆ ਹੈ।

ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ। ਇਸ ਫੰਡ ਲਈ ਸੀਐਮ ਮਾਨ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਹੁਣ ਤੱਕ ਫੰਡ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਪੰਜਾਬ ਸਰਕਾਰ ‘ਤੇ ਐਨਐਚਐਮ ਸਕੀਮ ਤਹਿਤ ਜਾਰੀ ਕੀਤੇ ਫੰਡਾਂ ਨੂੰ ਆਪਣੇ ਮੁਹੱਲਾ ਕਲੀਨਿਕ ‘ਤੇ ਖਰਚ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਦੀ ਸਕੀਮ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਬੰਦ ਕਰ ਦਿੱਤੀ ਗਈ ਹੈ ਤਾਂ ਅਜਿਹੀ ਸਥਿਤੀ ਵਿੱਚ ਫੰਡ ਜਾਰੀ ਕਰਨ ਦੀ ਕੋਈ ਤੁਕ ਨਹੀਂ ਬਣਦੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਕ+ਤ+ਲ ਨੂੰ ਹੋਏ 395 ਦਿਨ: ਅੱਜ ਹੋਵੇਗੀ 28ਵੀਂ ਸੁਣਵਾਈ

ਵਿਜੀਲੈਂਸ ਨੇ ਕੀਤੀ ਸਾਬਕਾ ਮੰਤਰੀ ਬਲਬੀਰ ਸਿੱਧੂ ਤੋਂ ਪੁੱਛਗਿੱਛ: ਪੁੱਛੇ ਗਏ 50 ਸਵਾਲ