ਕੈਨੇਡਾ ‘ਚ ਪੰਜਾਬੀ ਗਾਇਕ ਜੋੜੀ ਦੀਪ ਢਿੱਲੋਂ ਤੇ ਜੈਸਮੀਨ ਦੀ ਗੱਡੀ ਦੀ ਭੰਨ ਤੋੜ

ਚੰਡੀਗੜ੍ਹ, 29 ਜੂਨ 2023 – ਕੈਨੇਡਾ ਦੇ ਬਰੈਂਪਟਨ ‘ਚ ਪੰਜਾਬੀ ਗਾਇਕਾ ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਦੀ ਗੱਡੀ ਦੀ ਭੰਨ ਤੋੜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਪੰਜਾਬੀ ਗਾਇਕ ਜੋੜੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਇਸ ਬਾਰੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ, ਚੋਰਾਂ ਨੇ ਥੋੜੇ ਜਿਹੇ ਸਮਾਨ ਵਾਸਤੇ ਸਾਡੀ ਗੱਡੀ ਦੀ ਭੰਨ ਤੋੜ ਕਰ ਦਿੱਤੀ। ਹਾਲਾਂਕਿ ਕਾਰ ‘ਚ ਬਹੁਤਾ ਸਮਾਨ ਨਹੀਂ ਸੀ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਦੀਪ ਢਿੱਲੋਂ ਬਰੈਂਪਟਨ ‘ਚ ਗੱਡੀ ਰੋਕ ਕੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਲਈ ਗਏ ਸਨ।

https://www.instagram.com/p/CuAsm1kg-kS/

ਗਾਇਕ ਦੀਪ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ, ”ਆਪਣੀ ਗੱਡੀ ਤੋੜ ਗਏ।” ਦੱਸਣਯੋਗ ਹੈ ਕਿ ਜੈਸਮੀਨ ਅਤੇ ਦੀਪ ਢਿੱਲੋਂ ਨੇ ਵਿਦੇਸ਼ ‘ਚ ਵੀ ਆਪਣਾ ਘਰ ਬਣਾਇਆ ਹੋਇਆ ਹੈ। ਇਸ ਦੀਆਂ ਤਸਵੀਰਾਂ ਜੋੜੀ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਦੀਪ ਢਿੱਲੋਂ ਤੇ ਜੈਸਮੀਨ ਜੱਸੀ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੋਲਣ ਅਤੇ ਸੁਣਨ ਤੋਂ ਬੇਵੱਸ 3 ਦੋਸਤ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਸਿੱਧੂ ਦੇ ਅੰਦਾਜ਼ ‘ਚ ਹੀ ਦਿੱਤੀ ਸ਼ਰਧਾਂਜਲੀ

ਪੰਜਾਬ ‘ਚ ਮਾਨਸੂਨ ਦੇ ਮੀਂਹ ਲਈ 2 ਦਿਨ ਅਜੇ ਹੋਰ ਕਰਨੀ ਪਵੇਗੀ ਉਡੀਕ