- ਡਿਬਰੂਗੜ੍ਹ ਜੇਲ੍ਹ ਵਿੱਚ ਹੋਣ ਕਾਰਨ ਵਾਰਿਸ ਪੰਜਾਬ ਦੇ ਮੁਖੀ ਖ਼ਿਲਾਫ਼ ਹਾਲੇ ਤੱਕ ਨਹੀਂ ਪੇਸ਼ ਕੀਤਾ ਗਿਆ ਚਲਾਨ
- ਜਲਦ ਹੀ ਉਸ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਕੀਤਾ ਜਾਵੇਗਾ ਪੇਸ਼
ਅੰਮ੍ਰਿਤਸਰ, 29 ਜੂਨ 2023 – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਿੰਸਾ ਦੇ ਮਾਮਲੇ ਵਿੱਚ ਪੁਲੀਸ ਨੇ ਚਲਾਨ ਪੇਸ਼ ਕੀਤਾ ਹੈ। ਇਹ ਚਲਾਨ ਅੰਮ੍ਰਿਤਪਾਲ ਸਿੰਘ ਦੇ 20 ਸਾਥੀਆਂ ਖਿਲਾਫ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 250 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਅਤੇ ਹੋਰਨਾਂ ਦੇ ਨਾਂ ’ਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਡਿਬਰੂਗੜ੍ਹ ਜੇਲ੍ਹ ਵਿੱਚ ਹੋਣ ਕਾਰਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹਾਲੇ ਤੱਕ ਚਲਾਨ ਪੇਸ਼ ਨਹੀਂ ਕੀਤਾ ਗਿਆ। ਜਲਦ ਹੀ ਉਸ ਦੇ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ।
ਇਸ ਚਲਾਨ ਵਿੱਚ ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 307, 353, 186, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ। ਪੁਲੀਸ ਵੱਲੋਂ ਏਐਸਆਈ ਰਤਨ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪੇਸ਼ ਕੀਤੇ ਚਲਾਨ ਵਿੱਚ ਐਸਪੀ ਜੁਗਰਾਜ ਸਿੰਘ ਨੂੰ ਵੀ ਮੁੱਖ ਗਵਾਹ ਵਜੋਂ ਰੱਖਿਆ ਗਿਆ ਹੈ। ਜਿਸ ਦੇ ਸਿਰ ਵਿੱਚ 10 ਤੋਂ ਵੱਧ ਟਾਂਕੇ ਲੱਗੇ ਸਨ।
23 ਫਰਵਰੀ ਨੂੰ ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਹਜ਼ਾਰਾਂ ਲੋਕਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਹੱਥਾਂ ਵਿੱਚ ਬੰਦੂਕਾਂ ਅਤੇ ਤਲਵਾਰਾਂ ਸਨ। ਇਹ ਲੋਕ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ।
ਉਨ੍ਹਾਂ ਦੇ ਹਮਲੇ ਤੋਂ ਬਾਅਦ ਦਬਾਅ ਵਿੱਚ ਆਈ ਪੰਜਾਬ ਪੁਲੀਸ ਨੇ ਮੁਲਜ਼ਮਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਪੁਲਿਸ ਨੇ ਭੜਕੀ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ, ਪਰ ਉਹ ਤੋੜ ਕੇ ਅੰਦਰ ਵੜ ਗਏ। ਇਸ ‘ਚ 6 ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ।
ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਚ ਅੰਮ੍ਰਿਤਪਾਲ, ਉਸ ਦੇ ਸਾਥੀ ਤੂਫਾਨ ਸਿੰਘ ਸਮੇਤ ਕੁੱਲ 30 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਅੰਮ੍ਰਿਤਪਾਲ ਖਿਲਾਫ ਟਿੱਪਣੀ ਕਰਨ ਵਾਲੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ।
ਦਰਅਸਲ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ ਸੀ। ਬਰਿੰਦਰ ਸਿੰਘ ‘ਤੇ ਜੰਡਿਆਲਾ ਗੁਰੂ (ਜਿੱਥੇ ਅੰਮ੍ਰਿਤਪਾਲ ਵੀ ਮੌਜੂਦ ਸੀ) ਨੇੜੇ ਮੋਟਰ ‘ਤੇ ਹਮਲਾ ਕੀਤਾ ਗਿਆ। ਜਿਸ ਦੀ ਸ਼ਿਕਾਇਤ ‘ਤੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਪੁਲੀਸ ਨੇ ਤੂਫਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਨਾਲ ਅੰਮ੍ਰਿਤਪਾਲ ਗੁੱਸੇ ‘ਚ ਆ ਗਿਆ ਅਤੇ ਉਸ ਨੇ ਅਜਨਾਲਾ ਥਾਣੇ ਦੇ ਬਾਹਰ ਧਰਨਾ ਦਿੰਦੇ ਹੋਏ ਗ੍ਰਿਫਤਾਰੀ ਦਾ ਐਲਾਨ ਕਰ ਦਿੱਤਾ। ਐਸਪੀ ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹਮਲਾਵਰ ਆਪਣੇ ਨਾਲ ਤਲਵਾਰਾਂ ਅਤੇ ਬੰਦੂਕਾਂ ਲੈ ਕੇ ਆਏ ਸਨ। ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਬੀੜ ਵੀ ਸੀ। ਅਜਿਹੀ ਹਾਲਤ ਵਿੱਚ ਸਿਪਾਹੀ ਪਿੱਛੇ ਹਟ ਗਏ।