- ਸੰਸਦ ਦਾ ਮਾਨਸੂਨ ਸੈਸ਼ਨ 11 ਅਗਸਤ ਤੱਕ ਚੱਲੇਗਾ,
- ਮਾਨਸੂਨ ਸੈਸ਼ਨ ‘ਚ UCC ਬਿੱਲ ਲਿਆਂਦਾ ਜਾ ਸਕਦਾ ਹੈ,
- 23 ਦਿਨਾਂ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਕੁੱਲ 17 ਬੈਠਕਾਂ ਹੋਣਗੀਆਂ
ਨਵੀਂ ਦਿੱਲੀ, 1 ਜੁਲਾਈ 2023 – ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲੇਗਾ। ਇਹ ਜਾਣਕਾਰੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨੀਵਾਰ ਨੂੰ ਦਿੱਤੀ। 23 ਦਿਨਾਂ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਕੁੱਲ 17 ਬੈਠਕਾਂ ਹੋਣਗੀਆਂ। ਇਸ ਮਾਨਸੂਨ ਸੈਸ਼ਨ ‘ਚ UCC ਬਿੱਲ ਲਿਆਂਦਾ ਜਾ ਸਕਦਾ ਹੈ।
ਕਿਹਾ ਜਾ ਰਿਹਾ ਹੈ ਕਿ ਇਹ ਸੈਸ਼ਨ ਨਵੀਂ ਸੰਸਦ ਵਿੱਚ ਹੋ ਸਕਦਾ ਹੈ। ਇਸ ਦਾ ਉਦਘਾਟਨ 28 ਮਈ ਨੂੰ ਪੀਐਮ ਮੋਦੀ ਨੇ ਕੀਤਾ ਸੀ।


