ਦਰਬਾਰ ਸਾਹਿਬ ਦੇ ਲੰਗਰ ਦੀਆਂ ਸੁੱਕੀਆਂ ਰੋਟੀਆਂ ‘ਚ ਘਪਲਾ: ਦੋ ਸੇਵਾਦਾਰ ਕੀਤੇ ਗਏ ਮੁਅੱਤਲ

  • SGPC ਪ੍ਰਧਾਨ ਨੇ ਕਿਹਾ- ਜਾਂਚ ਅਜੇ ਜਾਰੀ ਹੈ

ਅੰਮ੍ਰਿਤਸਰ, 2 ਜੁਲਾਈ 2023 – ਸ੍ਰੀ ਹਰਿਮੰਦਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ ਦੀ ਖਰੀਦ, ਠੇਕੇ ਅਤੇ ਭੇਟਾ-ਚੌਲ ਆਦਿ ਦਾ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ। 1 ਅਪ੍ਰੈਲ, 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੀ ਹਰਕਤ ਵਿੱਚ ਆ ਗਈ ਹੈ। ਦੋ ਸੇਵਾਦਾਰਾਂ ਨੂੰ ਮੁਅੱਤਲ ਕਰਕੇ ਪੈਸੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ- 2019 ਵਿੱਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੀ ਸੱਚਾਈ ਪਾਰਦਰਸ਼ੀ ਢੰਗ ਨਾਲ ਸੰਗਤਾਂ ਦੇ ਸਾਹਮਣੇ ਰੱਖੀ ਜਾਵੇਗੀ। ਇਸ ਦੀ ਜਾਂਚ ਚੱਲ ਰਹੀ ਹੈ, ਜੋ ਵੀ ਬੇਨਿਯਮੀਆਂ ਦਾ ਦੋਸ਼ੀ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦਰਅਸਲ, ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ, ਠੇਕਿਆਂ ਅਤੇ ਭੇਟਾ-ਚੌਲਾਂ ਆਦਿ ਦੀ ਵਿਕਰੀ ਵਿੱਚ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ ਪਹਿਲਾਂ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ।

ਜਾਂਚ ‘ਚ ਸਾਹਮਣੇ ਆਇਆ ਕਿ ਨਿਲਾਮੀ ਤੋਂ ਬਾਅਦ ਜੋ ਪੈਸੇ ਜਮ੍ਹਾ ਕੀਤੇ ਜਾਣੇ ਚਾਹੀਦੇ ਸਨ, ਉਹ ਜਮ੍ਹਾ ਨਹੀਂ ਕਰਵਾਏ ਗਏ। ਮਾਮਲੇ ਨੂੰ ਉਜਾਗਰ ਕਰਨ ਵਾਲੀਆਂ ਫਲਾਇੰਗ ਟੀਮਾਂ ਬਾਰੀਕੀ ਨਾਲ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਫਲਾਇੰਗ ਵਿਭਾਗ ਨੇ ਦੋ ਮੁਲਜ਼ਮ ਸਟੋਰਕੀਪਰਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਦੋਵੇਂ ਸਟੋਰਕੀਪਰ ਪੈਸੇ ਜਮ੍ਹਾ ਨਹੀਂ ਕਰਵਾਉਂਦੇ ਤਾਂ ਜਿਨ੍ਹਾਂ ਪ੍ਰਬੰਧਕਾਂ ਦੇ ਦਸਤਖਤ ਪੱਕੇ ਵਾਊਚਰ ‘ਤੇ ਹਨ, ਉਨ੍ਹਾਂ ਨੂੰ ਪੈਸੇ ਜਮ੍ਹਾ ਕਰਵਾਉਣੇ ਪੈਣਗੇ। ਫਲਾਇੰਗ ਟੀਮ ਵੱਲੋਂ ਕੀਤੀ ਗਈ ਜਾਂਚ ਵਿੱਚ 18 ਦੇ ਕਰੀਬ ਮੈਨੇਜਰ, ਸਟੋਰ ਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਆਦਿ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਦਰਅਸਲ, ਲੰਗਰ ਵਿੱਚ ਬਚੀਆਂ ਸੁੱਕੀਆਂ ਰੋਟੀਆਂ ਅਤੇ ਜੂਠ ਲਈ ਬੋਲੀ ਲਗਾਈ ਜਾਂਦੀ ਹੈ। ਇਹ ਰੋਟੀਆਂ ਗਾਵਾਂ ਅਤੇ ਪਸ਼ੂਆਂ ਲਈ ਤਿਆਰ ਕੀਤੇ ਚਾਰੇ ਵਿੱਚ ਵਰਤੀਆਂ ਜਾਂਦੀਆਂ ਹਨ। ਪਰ 2019 ਤੋਂ 2022 ਤੱਕ ਉਨ੍ਹਾਂ ਤੋਂ ਇਕੱਠੇ ਕੀਤੇ ਪੈਸੇ ਬਿਲਕੁਲ ਵੀ ਜਮ੍ਹਾ ਨਹੀਂ ਕਰਵਾਏ ਗਏ। ਜਿਵੇਂ-ਜਿਵੇਂ ਜਾਂਚ ਅੱਗੇ ਵਧ ਰਹੀ ਹੈ, ਘੁਟਾਲੇ ਦੀ ਰਕਮ ਵੀ ਵਧਦੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ UPSC ਦੀ ਪ੍ਰੀਖਿਆ: ਲੁਧਿਆਣਾ ਦੇ 42 ਕੇਂਦਰਾਂ ‘ਚ ਦੋ ਸ਼ਿਫਟਾਂ ‘ਚ 13 ਹਜ਼ਾਰ ਉਮੀਦਵਾਰ ਦੇਣਗੇ ਪ੍ਰੀਖਿਆ

ਚੰਡੀਗੜ੍ਹ ਉੱਪਰ ਦਾਅਵੇ ਨੂੰ ਲੈ ਕੇ ਸਿਆਸੀ ਝਗੜਾ: ਹਿਮਾਚਲ ਨੇ ਕਮੇਟੀ ਸਬ ਬਣਾਈ, ਪੰਜਾਬ ਨੇ ਕਿਹਾ- ਬੇਹੂਦਾ ਮੰਗ ਬਰਦਾਸ਼ਤ ਨਹੀਂ