ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਬਣਾਏ ਜਾ ਸਕਦੇ ਹਨ ਜੰਮੂ-ਕਸ਼ਮੀਰ ਦੇ ਗਵਰਨਰ

  • BJP ਤਿੰਨ ਸੂਬਿਆਂ ‘ਚ ਬਦਲ ਸਕਦੀ ਹੈ ਗਵਰਨਰ, ਕੈਪਟਨ ਦਾ ਨਾਂਅ ਚਰਚਾ ‘ਚ,
  • ਇਸ ਤੋਂ ਪਹਿਲਾਂ ਮਹਾਰਾਸ਼ਟਰ ਦਾ ਰਾਜਪਾਲ ਬਣਾਉਣ ਬਾਰੇ ਵੀ ਹੋਈ ਸੀ ਚਰਚਾ

ਚੰਡੀਗੜ੍ਹ, 7 ਜੁਲਾਈ 2023 – 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਭਾਜਪਾ ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ‘ਚ ਫੇਰਬਦਲ ਦੇ ਨਾਲ-ਨਾਲ ਤਿੰਨ ਸੂਬਿਆਂ ‘ਚ ਰਾਜਪਾਲ ਵੀ ਬਦਲ ਸਕਦੀ ਹੈ। ਜੰਮੂ-ਕਸ਼ਮੀਰ ਦੀ ਸਿਆਸਤ ‘ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਚਰਚਾ ‘ਚ ਹੈ।

2020 ‘ਚ ਰਾਜਪਾਲ ਬਣੇ ਮਨੋਜ ਸਿਨਹਾ ਦੀ ਥਾਂ ਕੈਪਟਨ ਨੂੰ ਇਹ ਜ਼ਿੰਮੇਵਾਰੀ ਸੌਂਪਣ ‘ਤੇ ਵਿਚਾਰ ਚੱਲ ਰਿਹਾ ਹੈ। ਹਾਲਾਂਕਿ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਮਹਾਰਾਸ਼ਟਰ ਦਾ ਰਾਜਪਾਲ ਬਣਨ ‘ਤੇ ਵੀ ਚਰਚਾ ਸ਼ੁਰੂ ਹੋਈ ਸੀ ਪਰ ਬਾਅਦ ‘ਚ ਇਹ ਚਰਚਾ ਖਤਮ ਹੋ ਗਈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 81 ਸਾਲ ਦੇ ਹੋ ਗਏ ਹਨ। ਉਹ ਕਾਂਗਰਸ ਛੱਡਣ ਤੋਂ ਬਾਅਦ ਬਣਾਈ ਗਈ ਖੇਤਰੀ ਪਾਰਟੀ ਨੂੰ ਭੰਗ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਮੋਦੀ ਸਰਕਾਰ ਲੋਕ ਸਭਾ ਚੋਣਾਂ ‘ਚ ਉਤਰਨ ਤੋਂ ਪਹਿਲਾਂ ਦੋ-ਤਿੰਨ ਰਾਜਪਾਲਾਂ ਨੂੰ ਹਟਾਉਣ ‘ਤੇ ਵੀ ਵਿਚਾਰ ਕਰ ਰਹੀ ਹੈ। ਜਿਸ ਵਿੱਚ ਜੰਮੂ-ਕਸ਼ਮੀਰ ਦੇ ਨਾਲ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਵੀ ਵਿਚਾਰ ਅਧੀਨ ਹਨ।

ਪੰਜਾਬ ‘ਚ ਭਾਜਪਾ ਨੇ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਭਾਜਪਾ ਉਨ੍ਹਾਂ ਨੇਤਾਵਾਂ ‘ਤੇ ਵੀ ਵਿਸ਼ਵਾਸ ਜਤਾ ਰਹੀ ਹੈ ਜੋ ਲੋਕ ਸਭਾ ਸੀਟਾਂ ਹਾਸਲ ਕਰਨ ਲਈ ਪੰਜਾਬ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਚਰਚਾ ਹੈ ਕਿ ਹੁਣ ਜਦੋਂ ਭਾਜਪਾ ਨੇ ਪੰਜਾਬ ਪ੍ਰਧਾਨ ਦਾ ਅਹੁਦਾ ਸਾਬਕਾ ਕਾਂਗਰਸੀ ਆਗੂ ਤੇ ਸਾਬਕਾ ਲੋਕ ਸਭਾ ਸਪੀਕਰ ਬਲਰਾਮ ਦੇ ਪੁੱਤਰ ਸੁਨੀਲ ਜਾਖੜ ਨੂੰ ਦਿੱਤਾ ਹੈ ਤਾਂ ਕੈਪਟਨ ਨੂੰ ਵੀ ਕੋਈ ਅਹਿਮ ਤੇ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀਆਂ ਮੀਟਿੰਗਾਂ ਵਿੱਚ ਜ਼ਿਆਦਾ ਨਜ਼ਰ ਨਹੀਂ ਆਉਂਦੇ ਪਰ ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਜੈਇੰਦਰ ਕੌਰ ਖੁਦ ਰਾਸ਼ਟਰੀ ਅਤੇ ਰਾਜ ਪੱਧਰੀ ਮੀਟਿੰਗਾਂ ਵਿੱਚ ਸ਼ਾਮਲ ਹੁੰਦੀ ਹੈ। ਦੂਜੇ ਪਾਸੇ ਪਿਛਲੇ ਦਿਨੀਂ ਜਾਖੜ ਦੇ ਅੰਮ੍ਰਿਤਸਰ ਦੌਰੇ ਦੌਰਾਨ ਜੈਇੰਦਰ ਕੌਰ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਪ੍ਰਧਾਨ ਬਣਨ ‘ਤੇ ਜਾਖੜ ਨੂੰ ਵਧਾਈਆਂ ਦਿੱਤੀਆਂ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਨੇ UCC ’ਤੇ ਵਿਚਾਰ ਲੈਣ ਵਾਸਤੇ ਸਬ ਕਮੇਟੀ ਬਣਾਈ, ਚੈਨਲਾਂ ਤੇ ਅਖ਼ਬਾਰਾਂ ਨੂੰ ਸੁਧਰ ਜਾਣ ਜਾਂ ਫਿਰ ਬਾਈਕਾਟ ਦੀ ਦਿੱਤੀ ਚੇਤਾਵਨੀ

ਪੰਜਾਬ ‘ਚ ਮੀਂਹ ਲਈ ਯੈਲੋ ਅਲਰਟ ਜਾਰੀ: ਮਾਝਾ, ਦੋਆਬਾ ਤੇ ਪੱਛਮੀ ਮਾਲਵੇ ‘ਚ ਅੱਜ ਮੀਂਹ ਦੀ ਸੰਭਾਵਨਾ