- ਤਰਨਤਾਰਨ ਤੋਂ ਅਗਵਾ ਹੋਇਆ 8 ਮਹੀਨੇ ਦਾ ਬੱਚਾ ਬਰਾਮਦ
- ਪੁਲਿਸ ਨੇ 24 ਘੰਟਿਆਂ ‘ਚ 3 ਦੋਸ਼ੀ ਫੜੇ
- 7 ਜੁਲਾਈ ਨੂੰ ਕੀਤਾ ਗਿਆ ਸੀ ਅਗਵਾ
- ਦਾਦਾ-ਦਾਦੀ ਕੋਲੋਂ ਖੋਹ ਕੇ ਲੈ ਗਏ ਸੀ ਮੋਟਰਸਾਈਕਲ ਸਵਾਰ
ਅੰਮ੍ਰਿਤਸਰ, 9 ਜੁਲਾਈ 2023 – ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਪੁਲਸ ਅਤੇ ਤਰਨਤਾਰਨ ਪੁਲਸ ਨੇ ਸਾਂਝਾ ਆਪ੍ਰੇਸ਼ਨ ਕਰਦੇ ਹੋਏ 24 ਘੰਟਿਆਂ ‘ਚ ਅਗਵਾ ਹੋਏ 8 ਮਹੀਨੇ ਦੇ ਬੱਚੇ ਨੂੰ ਬਰਾਮਦ ਕਰ ਲਿਆ ਹੈ। ਬੱਚੇ ਨੂੰ 7 ਜੁਲਾਈ ਦੀ ਰਾਤ ਨੂੰ ਤਰਨਤਾਰਨ ਤੋਂ ਅਗਵਾ ਕੀਤਾ ਗਿਆ ਸੀ। ਪੁਲੀਸ ਨੇ ਤਕਨੀਕੀ ਟੀਮ ਦੀ ਮਦਦ ਨਾਲ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ 7 ਜੁਲਾਈ ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਤਰਨਤਾਰਨ ਦੇ ਪਿੰਡ ਕੈਰੋਂ ਤੋਂ ਦੋ ਮੋਟਰਸਾਈਕਲ ਸਵਾਰਾਂ ਨੇ ਇੱਕ ਬੱਚੇ ਨੂੰ ਅਗਵਾ ਕਰ ਲਿਆ ਹੈ। ਬੱਚਾ ਆਪਣੇ ਦਾਦਾ-ਦਾਦੀ ਦੇ ਨਾਲ ਸਨ। ਉਦੋਂ ਦੋ ਬਾਈਕ ਸਵਾਰਾਂ ਨੇ ਆ ਕੇ ਉਨ੍ਹਾਂ ਕੋਲੋਂ ਬੱਚਾ ਖੋਹ ਲਿਆ।
ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ। ਇਸ ਦੇ ਲਈ ਤਰਨਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਦੀ ਮਦਦ ਵੀ ਲਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ ਗਈ। ਜਿਸ ਵਿੱਚ ਅਗਵਾਕਾਰਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਸਨ। ਜਿਸ ਤੋਂ ਬਾਅਦ ਟੀਮ ਚੌਕਸ ਹੋ ਗਈ ਅਤੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ।
ਪੁਲਿਸ ਨੇ 24 ਘੰਟਿਆਂ ਦੇ ਅੰਦਰ 3 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਿਨ੍ਹਾਂ ਵਿੱਚੋਂ 2 ਦੀ ਪਛਾਣ ਜੋਬਨਜੀਤ ਸਿੰਘ ਵਾਸੀ ਰਈਆ ਅਤੇ ਜਗਜੀਤ ਸਿੰਘ ਵਾਸੀ ਚੋਹਲਾ ਸਾਹਿਬ ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਬੱਚੇ ਨੂੰ ਬਰਾਮਦ ਕਰਕੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਕੋਲੋਂ ਬੱਚੇ ਨੂੰ ਅਗਵਾ ਕਰਨ ਦੇ ਇਰਾਦੇ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।