- ਰੋਪੜ ਹੈੱਡ ਵਰਕਸ ਤੋਂ ਛੱਡਿਆ ਜਾ ਰਿਹਾ ਹੈ ਘੱਟ ਪਾਣੀ
ਨਵਾਂ ਸ਼ਹਿਰ, 14 ਜੁਲਾਈ 2023 – ਹਿਮਾਚਲ ਪ੍ਰਦੇਸ਼ ਅਤੇ ਪੰਜਾਬ ‘ਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਅਤੇ ਨਦੀਆਂ-ਨਾਲਿਆਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਸੀ ਪਰ ਹੁਣ ਇਸ ‘ਚ ਕੁਝ ਰਾਹਤ ਮਿਲੀ ਹੈ। ਦਰਿਆਵਾਂ ਦੇ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਸਤਲੁਜ ਦਰਿਆ ਵੀ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਰੋਪੜ ਹੈੱਡ ਵਰਕਸ ਤੋਂ ਪਾਣੀ ਦੀ ਨਿਕਾਸੀ ਘਟ ਗਈ ਹੈ।
ਨਵਾਂਸ਼ਹਿਰ ‘ਚੋਂ ਲੰਘਦਾ ਸਤਲੁਜ ਦਰਿਆ ਸ਼ਾਂਤ ਹੋ ਗਿਆ ਹੈ ਪਰ ਬੇਟ ਇਲਾਕੇ ਦੇ ਲੋਕਾਂ ਦੇ ਮਨਾਂ ‘ਚ ਅਜੇ ਵੀ ਡਰ ਬਣਿਆ ਹੋਇਆ ਹੈ ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਰੋਪੜ ਹੈੱਡ ਵਰਕਸ ‘ਤੇ ਜਾ ਕੇ ਦੇਖਿਆ ਕਿ ਸਤਲੁਜ ਦਰਿਆ ਨੂੰ ਖਾਲੀ ਕੀਤਾ ਜਾ ਰਿਹਾ ਹੈ। ਪਹਾੜੀ ਖੇਤਰਾਂ ਤੋਂ ਆਉਣ ਵਾਲਾ ਥੋੜ੍ਹਾ ਜਿਹਾ ਪਾਣੀ ਅੱਗੇ ਛੱਡਿਆ ਜਾ ਰਿਹਾ ਹੈ।
ਬਿਸਤ ਦੁਆਬ ਨਹਿਰ ਵਿੱਚ ਵੀ ਤਰੇੜਾਂ ਭਰਨ ਦਾ ਕੰਮ ਚੱਲ ਰਿਹਾ ਹੈ। ਕਸਬਾ ਕਾਠਗੜ੍ਹ ਨੇੜੇ ਬਿਸਤ ਦੁਆਬਾ ਨਹਿਰ ਵਿੱਚ ਪਾੜ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਹੜ੍ਹ ਪੀੜਤਾਂ ਲਈ 24 ਘੰਟੇ ਰਾਹਤ ਕਾਰਜ ਤੇਜ਼ ਕੀਤੇ ਜਾ ਰਹੇ ਹਨ।