SGPC ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ

ਅੰਮ੍ਰਿਤਸਰ, 15 ਜੁਲਾਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਅੱਜ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਭੇਜੀ ਹੈ। ਅੱਜ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਕਾਰਜ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਥੇ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਗਿਆ ਹੈ, ਉਥੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ। ਇਸ ਵਿਚ ਸਹਿਯੋਗੀ ਬਣਦਿਆਂ ਸ. ਗੁਰਿੰਦਰ ਸਿੰਘ ਬਾਵਾ ਵੱਲੋਂ ਦਿੱਲੀ ਕਮੇਟੀ ਦੇ ਮੈਂਬਰਾਂ ਰਾਹੀਂ ਰਾਹਤ ਸਮੱਗਰੀ ਭੇਜੀ ਗਈ ਹੈ, ਜਿਸ ਨੂੰ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਸ ਲਈ ਸੁਲਤਾਨਪੁਰ ਲੋਧੀ, ਬਜੀਦਪੁਰ, ਤਲਵੰਡੀ ਸਾਬੋ, ਫ਼ਤਹਿਗੜ੍ਹ ਸਾਹਿਬ ਆਦਿ ਨੂੰ ਕੇਂਦਰ ਬਣਾਇਆ ਗਿਆ ਹੈ, ਜਿਥੋਂ ਅੱਗੇ ਪ੍ਰਭਾਵਿਤ ਇਲਾਕਿਆਂ ਵਿਚ ਪੁੱਜਦਾ ਕੀਤਾ ਜਾ ਰਿਹਾ ਹੈ। ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਹਾਜ਼ਰ ਸੀਨੀਅਰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ, ਦਿੱਲੀ ਕਮੇਟੀ ਦੇ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ ਅਤੇ ਬੀਬੀ ਰਣਜੀਤ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਔਖੇ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਵੀ ਇਸ ਕਾਰਜ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ, ਬੀਬੀ ਰਣਜੀਤ ਕੌਰ, ਸਤਨਾਮ ਸਿੰਘ ਜੱਗਾ, ਗੁਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਖੁਰਾਣਾ, ਗੁਰਮੀਤ ਸਿੰਘ ਸ਼ੈਟੀ, ਪ੍ਰਭਜੋਤ ਸਿੰਘ, ਰਾਜੇਸ਼ ਗੇਹਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਰਭਜਨ ਸਿੰਘ ਵਕਤਾ, ਹਰਮੀਤ ਸਿੰਘ ਸਲੂਜਾ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਪੂਰਥਲਾ ‘ਚ MLA ਨੇ ਧੁੱਸੀ ਬੰਨ੍ਹ ਤੁੜਵਾਇਆ: ਲੋਕਾਂ ਨੂੰ ਨਾਲ ਲੈ ਕੇ ਚਲਾਈ JCB

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ