ਹਰਜੋਤ ਬੈਂਸ ਨੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਬਾਰੇ ਕੀਤਾ ਵੱਡਾ ਫੈਸਲਾ, ਪੜ੍ਹੋ ਵੇਰਵਾ

ਮੋਹਾਲੀ, 16 ਜੁਲਾਈ 2023 – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਮਵਾਰ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਬਾਰੇ ਵੱਡਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਵੱਲੋਂ ਕਿਹਾ ਗਿਆ ਹੈ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ, “ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ।

ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।

ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।

ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੈਰ ਤਿਲਕਣ ‘ਤੇ ਸਤਲੁਜ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌ+ਤ, ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਦੀ ਵਿੱਤੀ ਸਹਾਇਤਾ

ਹਸਪਤਾਲ ‘ਚੋਂ ਗੈਂਗਸਟਰ ਫਰਾਰ ਮਾਮਲਾ: ਥਾਣੇਦਾਰ-ਕਾਂਸਟੇਬਲ ਤੇ 3 ਹੋਮਗਾਰਡ ਜਵਾਨਾਂ ‘ਤੇ FIR ਦਰਜ