- ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ BJP ਹੋ ਸਕਦੇ ਨੇ ਸ਼ਾਮਿਲ,
- ਬਟਾਲਾ ਤੋਂ 4 ਵਾਰ ਰਹਿ ਚੁੱਕੇ ਹਨ MLA,
- ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਹੋ ਸਕਦੇ ਨੇ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 16 ਜੁਲਾਈ 2023 – ਸੁਨੀਲ ਜਾਖੜ ਦੀ ਅਗਵਾਈ ਵਾਲੀ ਭਾਜਪਾ ਦੀ ਪੰਜਾਬ ਇਕਾਈ ਵਿੱਚ ਅੱਜ ਇੱਕ ਹੋਰ ਕਾਂਗਰਸੀ ਆਗੂ ਦਾ ਨਾਂ ਸ਼ਾਮਲ ਹੋਣ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਸੇਖੜੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਹਨ।
ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਦੀ ਗੱਲ ਕਰੀਏ ਤਾਂ ਉਹ 4 ਵਾਰ ਬਟਾਲਾ ਤੋਂ ਵਿਧਾਇਕ ਰਹੇ ਅਤੇ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਣਗੇ। ਕਦੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਰਹੇ ਅਤੇ ਹਮੇਸ਼ਾ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਾਲੇ ਸੇਖੜੀ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ।