ਲੁਧਿਆਣਾ, 18 ਜੁਲਾਈ 2023 – ਪੰਜਾਬ ਦੇ ਲੁਧਿਆਣਾ ਵਿੱਚ ਸੋਮਵਾਰ ਦੇਰ ਰਾਤ ਇੱਕ ਐਨਆਰਆਈ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ (42) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਦੱਸ ਦਈਏ ਕਿ ਬਰਿੰਦਰ 3 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਭਾਰਤ ਆਇਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਬਰਿੰਦਰ ਆਪਣੇ ਨੌਕਰ ਨਾਲ ਫਾਰਮ ਹਾਊਸ ਠਾਕੁਰ ਕਲੋਨੀ ਤੋਂ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਉਸ ਨੂੰ 2 ਬਾਈਕ ਸਵਾਰਾਂ ਨੇ ਘੇਰ ਲਿਆ। ਗਾਲੀ-ਗਲੋਚ ਕਰਨ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਦੀ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਥੋਂ ਚਲੇ ਗਏ। ਇਸ ਤੋਂ ਬਾਅਦ ਜ਼ਖਮੀ ਨੌਕਰ ਨੇ ਰੌਲਾ ਪਾਇਆ ਅਤੇ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਜ਼ਖ਼ਮੀ ਬਰਿੰਦਰ ਸਿੰਘ ਨੂੰ ਡੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਦੁਸ਼ਮਣੀ ਦਾ ਜਾਪਦਾ ਹੈ।ਪੁਲਿਸ ਐਨਆਰਆਈ ਦੀ ਕਾਲ ਡਿਟੇਲ ਆਦਿ ਵੀ ਚੈੱਕ ਕਰੇਗੀ ਤਾਂ ਜੋ ਮਾਮਲੇ ਦਾ ਪਤਾ ਲੱਗ ਸਕੇ। ਪੁਲਿਸ ਵੱਲੋ ਸੀਸੀਟੀਵੀ ਵੀ ਚੈੱਕ ਕੀਤੀ ਜਾ ਰਹੀ ਹੈ।