ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ”ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022” ਨਾਲ ਨਵਾਜ਼ਿਆ ਗਿਆ

  • ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
  • ਡੀਜੀਪੀ ਪੰਜਾਬ ਗੌਰਵ ਯਾਦਵ ਨੇ ਏਡੀਜੀਪੀ ਟਰੈਫਿਕ ਅਤੇ ਪੂਰੀ ਟੀਮ ਨੂੰ ਇਸ ਵੱਡੀ ਸਫਲਤਾ ਲਈ ਦਿੱਤੀ ਵਧਾਈ
  • ਪੰਜਾਬ ਪੁਲਿਸ ਨੇ ਸੜਕਾਂ ’ਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੁਹਿਰਦਤਾ ਨਾਲ ਯਤਨ ਕੀਤੇ : ਏਡੀਜੀਪੀ ਟਰੈਫਿਕ ਏ.ਐਸ. ਰਾਏ

ਚੰਡੀਗੜ੍ਹ, 19 ਜੁਲਾਈ 2023 – ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’ ਨਾਲ ਸਨਮਾਨਿਤ ਕਰ ਕੇ ਸੂਬੇ ਲਈ ਨਾਮੜਾ ਖੱਟਿਆ ਹੈ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਏ.ਡੀ.ਜੀ.ਪੀ. ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਇਹ ਸਨਮਾਨ ਮੰਗਲਵਾਰ ਨੂੰ ਫਿਕੀ ਆਡੀਟੋਰੀਅਮ,ਫੈਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ ਰੋਲ ਆਫ਼ ਕਾਰਪੋਰੇਟਜ਼ ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ: ਨਵਦੀਪ ਅਸੀਜਾ , ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਅਤੇ ਪੀ.ਆਰ.ਐੱਸ.ਟੀ.ਆਰ.ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਦੀ ਤਰਫੋਂ ਸਾਂਝੇ ਤੌਰ ਤੇ ਹਾਸਲ ਕੀਤਾ ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 2022 ਵਿੱਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ।

ਜਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਨੇ ਡਾਟਾ-ਡ੍ਰਿਵਨ ਡਿਸੀਜਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡੇਟਾ ਦੀ ਵਰਤੋਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਵਿਜੀਲੈਂਸ ਨੇ IAS ਅਧਿਕਾਰੀ ਸੰਜੇ ਪੋਪਲੀ ਨੂੰ 2 ਦਿਨਾਂ ਰਿਮਾਂਡ ‘ਤੇ ਲਿਆ

ਪਰਲਜ਼ ਗਰੁੱਪ ਘੁਟਾਲਾ ਮਾਮਲਾ: ਵਿਜੀਲੈਂਸ ਵੱਲੋਂ CA ਜਸਵਿੰਦਰ ਡਾਂਗ ਗ੍ਰਿਫਤਾਰ