- ਸਦਨ ‘ਚ ਨੇ ‘ਆਪ’ ਪਾਰਟੀ ਦੇ ਇਕਲੌਤੇ ਮੈਂਬਰ
- ਸੀਐੱਮ ਮਾਨ ਦੇ ਅਸਤੀਫੇ ਤੋਂ ਬਾਅਦ ਸੰਸਦ ‘ਚ ਆਪ ਦਾ ਕੋਈ ਨੁਮਾਇੰਦਾ ਨਹੀਂ ਸੀ
ਨਵੀਂ ਦਿੱਲੀ, 20 ਜੁਲਾਈ 2023 – ਸਾਬਕਾ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਲੰਧਰ ਜ਼ਿਮਨੀ ਚੋਣ ਜਿੱਤਣ ਵਾਲੇ ਸੁਸ਼ੀਲ ਰਿੰਕੂ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਆਮ ਆਦਮੀ ਪਾਰਟੀ ਦੀ ਲੋਕ ਸਭਾ ਵਿੱਚ ਪ੍ਰਤੀਨਿਧਤਾ ਖਤਮ ਹੋ ਗਈ ਸੀ, ਰਿੰਕੂ ਦੇ ਸਹੁੰ ਚੁੱਕਣ ਤੋਂ ਬਾਅਦ ਬਹਾਲ ਹੋ ਗਈ ਹੈ।
ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ ਇੱਕ ਮੈਂਬਰ ਹੋਣਗੇ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸੰਗਰੂਰ ਤੋਂ ਸਿਰਫ਼ ਭਗਵੰਤ ਮਾਨ ਹੀ ਜਿੱਤੇ ਸਨ, ਬਾਕੀ ਦਿੱਲੀ ਅਤੇ ਹੋਰ ਰਾਜਾਂ ਤੋਂ ਸੰਸਦ ਮੈਂਬਰ ਚੋਣ ਹਾਰ ਗਏ ਸਨ।
ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਤੋਂ ਖਾਲੀ ਹੋਈ ਲੋਕ ਸਭਾ ਸੀਟ ‘ਤੇ ਆਪ ਦੇ ਸੱਤਾ ਵਿਚ ਹੋਣ ਦੇ ਬਾਵਜੂਦ ਚੋਣ ਜਿੱਤੀ।