ਗੁਰਦਾਸਪੁਰ 20 ਜੁਲਾਈ 2023 – ਚੰਗੀ ਪੜ੍ਹਾਈ ਅਤੇ ਭਵਿੱਖ ਦੀ ਆਸ ਲੈਕੇ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਦਾ ਨੌਜਵਾਨ ਜੋ ਕੁਝ ਦਿਨ ਪਹਿਲਾਂ ਹੀ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ, ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਇਆ ਹੈ। 28 ਵਰਿਆਂ ਦੇ ਨੌਜਵਾਨ ਰਜਤ ਮਹਿਰਾ ਦੀ ਮੌਤ ਹੋਣ ਕਾਰਨ ਜਿੱਥੇ ਪਰਿਵਾਰਿਕ ਮੈਂਬਰ ਸਦਮੇਂ ਵਿੱਚ ਹਨ ਉੱਥੇ ਹੀ ਰਿਸ਼ਤੇਦਾਰਾਂ ਅਤੇ ਆਸ-ਪਾਸ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਰਜਤ ਮਹਿਰਾ ਪਿਛਲੇ ਮਹੀਨੇ ਹੀ 27 ਜੂਨ ਨੂੰ ਕੈਨੇਡਾ ਵਿਖੇ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਗਿਆ ਸੀ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਜਤ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਭਰਾ ਅਤੁਲ ਮਹਿਰਾ ਨੇ ਦੱਸਿਆ ਕਿ ਰਜਤ ਮਹਿਰਾ 23 ਦਿਨ ਪਹਿਲਾਂ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਕਨੇਡਾ ਗਿਆ ਸੀ। ਅੱਜ ਉਹਨਾਂ ਨੂੰ ਫੋਨ ਤੇ ਮਿਲੀ ਕਿ ਰਜਤ ਦੀ ਉਥੇ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਖਬਰ ਮਿਲਦੇ ਹੀ ਪਰਿਵਾਰਿਕ ਮੈਂਬਰਾਂ ਰਜਤ ਦੀ ਮਾਂ ਦਾ ਦਾ ਰੌ-ਰੌ ਕੇ ਬੁਰਾ ਹਾਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਜਤ ਮਹਿਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ ਵਿੱਚ 2 ਤੋਂ 3 ਦਿਨਾਂ ਦਾ ਸਮਾਂ ਲੱਗ ਸਕਦਾ ਹੈ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾਕਰਣ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਜਲਦੀ ਹੀ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

