12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਹੋਣਗੀਆਂ ਪੱਕੀਆਂ, CM ਮਾਨ 28 ਜੁਲਾਈ ਨੂੰ ਵੰਡਣਗੇ ਪੱਕੇ ਕਰਨ ਦੇ ਪੱਤਰ

ਚੰਡੀਗੜ੍ਹ, 21 ਜੁਲਾਈ 2023 – ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ 28 ਜੁਲਾਈ 2023 ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ਵਿੱਚ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ (ਈਟੀਟੀ,ਐਨਟੀਟੀ ਅਤੇ ਬੀਐੱਡ) ਅਤੇ ਆਈ.ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ।

ਬੈਂਸ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਸਨ। ਉਹਨਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਈਟੀਟੀ ਕਾਡਰ ਦੇ 2 ਉਮੀਦਵਾਰਾਂ ਖਿਲਾਫ ਕਾਰਵਾਈ: ਗਲਤ ਤਰੀਕੇ ਨਾਲ ਨੌਕਰੀ ਹਾਸਿਲ ਕਰਨ ਦੀ ਕੋਸ਼ਿਸ਼ ‘ਚ ਫਸੇ

ਹੜ੍ਹ ਕਾਰਨ ਸ਼੍ਰੀ ਕਰਤਾਰਪੁਰ ਸਾਹਿਬ ਯਾਤਰਾ ਹੋਈ ਬੰਦ: ਪਾਕਿ ਨੇ ਕਿਹਾ ਯਾਤਰਾ ਸ਼ੁਰੂ ਕੀਤੀ ਜਾਵੇ, ਹਾਲਾਤ ਠੀਕ ਹਨ, ਸਾਡੀਆਂ ਤਿਆਰੀਆਂ ਪੂਰੀਆਂ