ਵੱਡੀ ਖ਼ਬਰ: ਅੰਮ੍ਰਿਤਸਰ ‘ਚ ਹੈਰੋਇਨ ਸਮੇਤ ਅਕਾਲੀ ਆਗੂ ਗ੍ਰਿਫਤਾਰ

  • ਤੇਜਬੀਰ ਸਿੰਘ ਸਟੂਡੈਂਟ ਵਿੰਗ ਦਾ ਹੈ ਜ਼ਿਲ੍ਹਾ ਪ੍ਰਧਾਨ
  • ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਕੀਤਾ ਗਿਆ ਹੈ ਗ੍ਰਿਫਤਾਰ
  • 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ ਜ਼ਬਤ

ਅੰਮ੍ਰਿਤਸਰ, 23 ਜੁਲਾਈ 2023 – ਅੰਮ੍ਰਿਤਸਰ ‘ਚ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨੂੰ ਕਾਊਂਟਰ ਇੰਟੈਲੀਜੈਂਸ ਨੇ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਪੁਲੀਸ ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਵੀ ਜ਼ਬਤ ਕੀਤੀ ਜਾ ਚੁੱਕੀ ਹੈ।

ਇਸ ਮਾਮਲੇ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੇਰਾ ਮੁਖੀ ਦੇ ਹੋਏ ਕ+ਤ+ਲ ਮਾਮਲੇ ‘ਚ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫਤਾਰ ਹੋਏ DSP ‘ਤੇ ਇੱਕ ਹੋਰ ਕੇਸ ਦਰਜ

ਮਣੀਪੁਰ ‘ਚ ਫਿਰ ਭੜਕੀ ਹਿੰਸਾ, ਦੋ ਗੁੱਟਾਂ ਵਿਚਾਲੇ ਗੋ+ਲੀਬਾਰੀ, ਘਰ ਤੇ ਸਕੂਲ ਸਾੜੇ