ਲੁਧਿਆਣਾ ‘ਚ ਪੰਜਾਬ ਕਾਂਗਰਸ ਦਾ ਸੱਤਿਆਗ੍ਰਹਿ: ਮਨੀਪੁਰ ਹਿੰਸਾ ਦੇ ਵਿਰੋਧ ‘ਚ ਲੀਡਰ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ‘ਤੇ ਬੈਠੇ

  • ਸੱਤਿਆਗ੍ਰਹਿ ‘ਚ ਰਾਜਾ ਵੜਿੰਗ, ਨਵਜੋਤ ਸਿੱਧੂ, ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਐਮ ਚਰਨਜੀਤ ਚੰਨੀ, ਲਖਬੀਰ ਲੱਖਾ, ਸੰਜੇ ਤਲਵਾੜ ਸਮੇਤ ਹੋਰ ਲੀਡਰਾਂ ਨੇ ਕੀਤੀ ਸ਼ਮੂਲੀਅਤ

ਲੁਧਿਆਣਾ, 23 ਜੁਲਾਈ 2023 – ਕਾਂਗਰਸ ਨੇ ਅੱਜ ਲੁਧਿਆਣਾ ਵਿੱਚ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦਾਣਾ ਮੰਡੀ ਪਹੁੰਚ ਕੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿੱਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ।

ਸੱਤਿਆਗ੍ਰਹਿ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਲਖਬੀਰ ਲੱਖਾ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਸ਼ਮੂਲੀਅਤ ਕੀਤੀ।

ਮੌਨ ਵਰਤ ਦੌਰਾਨ ਆਗੂਆਂ ਨੇ ਆਪਣੀ ਗੱਲ ਲੋਕਾਂ ਸਾਹਮਣੇ ਰੱਖਣ ਲਈ ਵੱਖ-ਵੱਖ ਨਾਅਰਿਆਂ ਵਾਲੇ ਕੇਂਦਰ ਸਰਕਾਰ ਵਿਰੋਧੀ ਤਖ਼ਤੀਆਂ ਫੜੀਆਂ ਹੋਈਆਂ ਹਨ। ਇਸ ਮੌਨ ਸੱਤਿਆਗ੍ਰਹਿ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਿੱਸਾ ਲੈਣ ਪਹੁੰਚ ਰਹੇ ਹਨ। ਇਹ ਪ੍ਰਦਰਸ਼ਨ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।

ਮਣੀਪੁਰ ਵਿੱਚ ਵਾਪਰ ਰਹੇ ਅਰਾਜਕ ਤੱਤਾਂ ਦੀ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।

ਮੌਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਆਗੂਆਂ ਨੇ ਕਿਹਾ ਕਿ ਮਨੀਪੁਰ ਵਿੱਚ ਵਾਪਰੀ ਬਹੁਤ ਹੀ ਦਰਦਨਾਕ ਘਟਨਾ ਨੇ ਉਨ੍ਹਾਂ ਨੂੰ ਰੁਆ ਦਿੱਤਾ ਹੈ। ਭਾਰਤ ਮਾਤਾ ਰੋ ਰਹੀ ਹੈ ਕਿ ਅੱਜ ਉਨ੍ਹਾਂ ਦੀਆਂ ਧੀਆਂ ਨਾਲ ਕੀ ਹੋ ਰਿਹਾ ਹੈ। ਜਦੋਂ ਸਰਕਾਰ ਲੋਕਾਂ ਵਿੱਚ ਨਫ਼ਰਤ ਪੈਦਾ ਕਰਦੀ ਹੈ ਤਾਂ ਅਜਿਹੀਆਂ ਜ਼ਾਲਮਾਨਾ ਘਟਨਾਵਾਂ ਵਾਪਰਦੀਆਂ ਹਨ। ਜੋ ਹੁਣ ਸਹਿਣਯੋਗ ਨਹੀਂ ਹੈ। ਇਸ ਸਮੇਂ ਪੂਰਾ ਦੇਸ਼ ਮਨੀਪੁਰ ਦੇ ਨਾਲ ਖੜ੍ਹਾ ਹੈ। ਰਾਸ਼ਟਰਪਤੀ ਤੋਂ ਮਣੀਪੁਰ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਣੀਪੁਰ ‘ਚ ਫਿਰ ਭੜਕੀ ਹਿੰਸਾ, ਦੋ ਗੁੱਟਾਂ ਵਿਚਾਲੇ ਗੋ+ਲੀਬਾਰੀ, ਘਰ ਤੇ ਸਕੂਲ ਸਾੜੇ

ਮਾਸਕੋ ਦੇ ਸ਼ਾਪਿੰਗ ਮਾਲ ‘ਚ ਗਰਮ ਪਾਣੀ ਦੀ ਪਾਈਪ ਫਟੀ, ਚਾਰ ਮੌ+ਤਾਂ, 70 ਜ਼ਖ਼ਮੀ