ਚੰਡੀਗੜ੍ਹ, 30 ਜੁਲਾਈ 2023: ਸਰਵ ਸਾਂਝੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਰਤ ਵਿਚਲੇ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਮਰਹੂਮ ਅਵਤਾਰ ਸਿੰਘ ਖੰਡਾ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਵਾਸਤੇ ਉਸਦੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਯੂ ਕੇ ਦੇ ਵੀਜ਼ੇ ਦਿੱਤੇ ਜਾਣ।
ਸਰਨਾ ਨੇ ਕਿਹਾ ਕਿ ਸਾਨੂੰ ਇਹਪ੍ਰੇਸ਼ਾਨ ਕਰਨ ਵਾਲੀਆਂ ਰਿਪੋਰਟਾਂ ਮਿਲੀਆਂ ਹਨ ਕਿ ਖੰਡਾ ਦੇ ਪਰਿਵਾਰ ਨੂੰ ਯੂ ਕੇ ਦਾ ਵੀਜ਼ਾ ਦੇਣ ਤੋਂ ਨਾਂਹ ਕੀਤੀ ਗਈ ਹੈ। ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਮਨੁੱਖੀ ਅਧਿਕਾਰਾਂ ਦੀਆਂ ਕੌਮਾਂਤਰੀ ਰਵਾਇਤਾਂ ਦਾ ਸਨਮਾਨਤ ਕਰਨਾ ਚਾਹੀਦਾ ਹੈ ਤੇ ਉਹਨਾਂ ਦੇ ਪਰਿਵਾਰ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਵਾਸਤੇ ਯੂ ਕੇ ਜਾਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ, ਜਿਥੇ ਹਾਲ ਹੀ ਵਿਚ ਉਹਨਾਂ ਦਾ ਦਿਹਾਂਤ ਹੋਇਆ।
ਅਕਾਲੀ ਆਗੂ ਨੇ ਇਸ ਮਾਮਲੇ ਵਿਚ ਵਿਦੇਸ਼ ਮੰਤਰਾਲੇ ਤੋਂ ਵੀ ਦਖਲ ਮੰਗਿਆ।