ਨਵੀਂ ਦਿੱਲੀ, 1 ਅਗਸਤ 2023 – ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਦੀਆਂ ਕੀਮਤਾਂ ਘਟਾਈਆਂ ਹਨ। ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਵਿਚ 99.75 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 1 ਅਗਸਤ ਤੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 99.75 ਰੁਪਏ ਘਟਾ ਦਿੱਤੀ ਹੈ। ਹੁਣ ਦਿੱਲੀ ਵਿੱਚ ਕੀਮਤ 1680 ਰੁਪਏ ਹੋ ਗਈ ਹੈ। ਕੋਲਕਾਤਾ ‘ਚ ਇਸ ਨੂੰ 1802.50 ਰੁਪਏ, ਮੁੰਬਈ ‘ਚ 1640.50 ਰੁਪਏ ਅਤੇ ਚੇਨਈ ‘ਚ 1852.50 ਰੁਪਏ ‘ਚ ਵੇਚਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 4 ਜੁਲਾਈ ਨੂੰ ਵਪਾਰਕ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਮਾਮੂਲੀ ਵਾਧਾ ਹੋਇਆ ਸੀ।
ਇਸ ਦੇ ਨਾਲ ਹੀ ਘਰੇਲੂ ਯਾਨੀ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਸਿਲੰਡਰ ਦਿੱਲੀ ਵਿੱਚ 1103 ਰੁਪਏ ਵਿੱਚ ਵਿਕ ਰਿਹਾ ਹੈ। ਮੁੰਬਈ ਵਿੱਚ ਕੀਮਤ 1102.50 ਰੁਪਏ ਅਤੇ ਕੋਲਕਾਤਾ ਵਿੱਚ 1129 ਰੁਪਏ ਹੈ। ਪਿਛਲੀ ਵਾਰ ਇਸ ਦੀ ਕੀਮਤ 1 ਮਾਰਚ 2023 ਨੂੰ 50 ਰੁਪਏ ਵਧਾਈ ਗਈ ਸੀ।