- ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਲੈ ਕੇ ਆਈ ਭਾਰਤ,
- ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਭੱਜ ਗਿਆ ਸੀ ਵਿਦੇਸ਼,
- ਸਚਿਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ
ਨਵੀਂ ਦਿੱਲੀ, 1 ਅਗਸਤ, 2023: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਸਚਿਨ ਬਿਸ਼ਨੋਈ ਉਰਫ ਸਚਿਨ ਥਾਪਨ ਨੂੰ ਅਜ਼ਰਬੈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਗਿਆ ਹੈ। ਸਚਿਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ। ਪਿਛਲੇ ਸਾਲ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਚਿਨ ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਭਾਰਤ ਤੋਂ ਭੱਜ ਗਿਆ ਸੀ।
ਦਿੱਲੀ ਪੁਲਿਸ ਦੀ ਟੀਮ ਅੱਜ ਸਚਿਨ ਬਿਸ਼ਨੋਈ ਨੂੰ ਲੈ ਕੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਸਚਿਨ ਥਾਪਨ ਦਾ ਵੀ ਹੱਥ ਹੈ। ਹੁਣ ਪੰਜਾਬ ਪੁਲਿਸ ਉਸਨੂੰ ਰਿਮਾਂਡ ‘ਤੇ ਪੰਜਾਬ ਲਿਆ ਸਕਦੀ ਹੈ।