- ਪਰਿਵਾਰ ਤੋਂ 2 ਘੰਟੇ ਪੁੱਛਗਿੱਛ
ਮੁਕਤਸਰ, 1 ਅਗਸਤ 2023 – ਜ਼ਿਲ੍ਹਾ ਮੁਕਤਸਰ ਦੇ ਹਲਕਾ ਮਲੋਟ ਵਿੱਚ ਪੈਂਦੇ ਪਿੰਡ ਸਰਵ ਬੋਦਲਾ ਵਿੱਚ ਕਿਸਾਨ ਆਗੂ ਸਤਨਾਮ ਸਿੰਘ ਦੇ ਢਾਣੀ ‘ਤੇ ਐਨਆਈਏ ਦੀ ਟੀਮ ਨੇ ਛਾਪਾ ਮਾਰਿਆ। ਪਰਿਵਾਰ ਤੋਂ NIA ਅਧਿਕਾਰੀਆਂ ਨੇ ਕਰੀਬ 2 ਘੰਟੇ ਤੱਕ ਪੁੱਛਗਿੱਛ ਕੀਤੀ। ਐਨਆਈਏ ਦੀ ਛਾਪੇਮਾਰੀ ਦੌਰਾਨ ਕਿਸਾਨ ਕੋਠੀ ਦੇ ਬਾਹਰ ਲੋਕਾਂ ਦਾ ਇਕੱਠ ਸੀ। ਹਾਲਾਂਕਿ ਪੁੱਛਗਿੱਛ ਦੌਰਾਨ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ NIA ਦੀ ਟੀਮ ਬਾਹਰ ਜਾਣ ਸਮੇਂ ਸਤਨਾਮ ਸਿੰਘ ਦਾ ਆਈ-ਫੋਨ ਆਪਣੇ ਨਾਲ ਲੈ ਗਈ। ਸਤਨਾਮ ਸਿੰਘ ਨੂੰ 7 ਅਗਸਤ ਨੂੰ ਐਨਆਈਏ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਸਤਨਾਮ ਸਿੰਘ ਦਾ ਭਰਾ ਅਰਵਿੰਦਰ ਸਿੰਘ ਇੰਗਲੈਂਡ ਰਹਿੰਦਾ ਹੈ। ਕੱਲ੍ਹ ਹੀ ਇੰਗਲੈਂਡ ਤੋਂ ਵਾਪਸ ਆਇਆ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਐਨ.ਆਈ.ਏ ਦੀ ਛਾਪੇਮਾਰੀ ਤੋਂ ਬਾਅਦ ਸਤਨਾਮ ਸਿੰਘ ਰਿਸ਼ਤੇਦਾਰੀ ਵਿੱਚ ਕਿਸੇ ਦੀ ਮੌਤ ਹੋਣ ਕਾਰਨ ਪਰਿਵਾਰ ਕੋਲ ਗਿਆ ਸੀ।