ਨਵੀਂ ਦਿੱਲੀ, 2 ਅਗਸਤ 2023 – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਵਿਸ਼ੇਸ਼ ਅਦਾਲਤ ਨੇ 6 ਅੱਤਵਾਦੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ। ਇਨ੍ਹਾਂ ਵਿੱਚ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ ਲੰਡਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਸ਼ਾਮਲ ਹਨ। ਇਹ ਸਾਰੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ।
ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਪਾਕਿਸਤਾਨ ਵਿੱਚ ਹਨ। ਜਦਕਿ ਅਰਸ਼ਦੀਪ ਡੱਲਾ ਸਮੇਤ ਹੋਰ ਕੈਨੇਡਾ ਅਤੇ ਇੰਗਲੈਂਡ ਵਿੱਚ ਲੁਕੇ ਹੋਏ ਹਨ। ਇਹ ਸਾਰੀਆਂ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀਆਂ ਖਾਲਿਸਤਾਨ ਲਿਬਰੇਸ਼ਨ ਫੋਰਸ, ਬੱਬਰ ਖਾਲਸਾ ਇੰਟਰਨੈਸ਼ਨਲ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਸਿੱਖ ਫਾਰ ਜਸਟਿਸ ਨਾਲ ਜੁੜੀਆਂ ਹੋਈਆਂ ਹਨ ਅਤੇ ਇਨ੍ਹਾਂ ਦਾ ਸਾਰਾ ਨੈੱਟਵਰਕ ਪਾਕਿਸਤਾਨ ਤੋਂ ਚੱਲਦਾ ਹੈ। ਉਥੋਂ ਉਹ ਨਸ਼ੇ ਅਤੇ ਹਥਿਆਰ ਭੇਜਦੇ ਹਨ।
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਪਿਛਲੇ ਸਾਲ ਅੱਤਵਾਦੀਆਂ ਦੀ ਸੂਚੀ ‘ਚ ਵਿਦੇਸ਼ ‘ਚ ਬੈਠੇ ਇਨ੍ਹਾਂ ਸਾਰੇ ਗੈਂਗਸਟਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ। NIA ਨੇ ਆਪਣੀ ਜਾਂਚ ‘ਚ ਪਾਇਆ ਸੀ ਕਿ ਪੰਜਾਬ ਦੇ ਇਹ 6 ਗੈਂਗਸਟਰ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣ ‘ਚ ਅਹਿਮ ਭੂਮਿਕਾ ਨਿਭਾ ਰਹੇ ਸਨ।
ਹਥਿਆਰ, ਗੋਲਾ ਬਾਰੂਦ, ਵਿਸਫੋਟਕ, ਆਈ.ਈ.ਡੀਜ਼ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਹੁੰਚਾ, ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਅੱਤਵਾਦ ਨੂੰ ਵਧਾਉਣ ਦਾ ਕੰਮ ਕਰ ਰਹੇ ਹਨ।