50 ਰੁਪਏ ਨੂੰ ਲੈ ਕੇ 2 ਮਜ਼ਦੂਰਾਂ ‘ਚ ਝਗੜਾ, ਇੱਕ ਨੇ ਦੂਜੇ ਦਾ ਡੰਡੇ ਨਾਲ ਕੁੱਟ-ਕੁੱਟ ਕੀਤਾ ਕ+ਤ+ਲ

ਖੰਨਾ, 3 ਅਗਸਤ 2023 – ਖੰਨਾ ‘ਚ ਪੈਂਦੇ ਸਮਰਾਲਾ ਦੇ ਪਿੰਡ ਢਿਲਵਾਂ ‘ਚ 50 ਰੁਪਏ ਦੀ ਖਾਤਰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸਾਥੀ ਨੇ ਆਪਣੇ ਦੂਜੇ ਸਾਥੀ ਨੂੰ ਡੰਡੇ ਨਾਲ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਦੋਵੇਂ ਸ਼ਰਾਬ ਪੀ ਕੇ ਝਗੜਾ ਕਰਨ ਲੱਗੇ। ਮ੍ਰਿਤਕ ਦੀ ਪਛਾਣ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਰਹਿਣ ਵਾਲੇ ਸ਼ਿਵਨਾਥ ਮੁਖੀਆ (45) ਵਜੋਂ ਹੋਈ ਹੈ। ਇਸ ਕਤਲ ਕੇਸ ਵਿੱਚ ਪੁਲੀਸ ਨੇ ਮੁਲਜ਼ਮ ਇਨਰਜੀਤ ਮੁਖੀਆ ਵਾਸੀ ਜ਼ਿਲ੍ਹਾ ਬਾੜਾ (ਨੇਪਾਲ) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਸ਼ਿਵਨਾਥ ਮੁਖੀਆ ਅਤੇ ਅੰਤਰਜੀਤ ਦੋਵੇਂ ਪਿੰਡ ਢਿਲਵਾਂ ਵਿੱਚ ਖੇਤਾਂ ਵਿੱਚ ਕੰਮ ਕਰਦੇ ਹਨ ਅਤੇ ਮੋਟਰਾਂ ’ਤੇ ਰਹਿੰਦੇ ਹਨ। ਬੀਤੀ ਰਾਤ ਦੋਵੇਂ ਸ਼ਰਾਬ ਲਿਆ ਕੇ ਪੀਣ ਲੱਗੇ। ਸ਼ਰਾਬ ਪੀਂਦਿਆਂ ਹੀ ਇਨਰਜੀਤ ਨੇ ਸ਼ਿਵਨਾਥ ਨੂੰ ਇੱਕ ਪੈੱਗ ਹੋਰ ਲਾਉਣ ਲਈ ਕਿਹਾ। ਸ਼ਿਵਨਾਥ ਨੇ ਪੈੱਗ ਲਗਾਉਣ ਤੋਂ ਇਨਕਾਰ ਕਰ ਦਿੱਤਾ। ਪੈੱਗ ਨਾ ਲਗਾਉਣ ‘ਤੇ ਇੰਦਰਜੀਤ ਨੇ ਉਸ ਤੋਂ 50 ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

50 ਰੁਪਏ ਨਾ ਦੇਣ ‘ਤੇ ਇਨਰਜੀਤ ਨੇ ਮੋਟਰ ‘ਤੇ ਪਏ ਡੰਡੇ ਨਾਲ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਸ਼ਿਵਨਾਥ ਮੁਖੀਆ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨਰਜੀਤ ਵੀ ਸ਼ਰਾਬ ਦੇ ਨਸ਼ੇ ਵਿੱਚ ਸਾਰੀ ਰਾਤ ਮੋਟਰ ’ਤੇ ਡਿੱਗਿਆ ਰਿਹਾ। ਸਵੇਰੇ ਸੂਚਨਾ ਮਿਲਣ ‘ਤੇ ਪੁਲਸ ਟੀਮ ਨੇ ਉਥੇ ਜਾ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਦੂਜੇ ਪਾਸੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ 10 ਕੀਟਨਾਸ਼ਕਾਂ ‘ਤੇ ਪਾਬੰਦੀ: ਬਾਸਮਤੀ ਫਸਲ ਦੀ ਗੁਣਵੱਤਾ ਸੁਧਾਰਨ ਲਈ ਸਰਕਾਰ ਨੇ ਲਿਆ ਫੈਸਲਾ

ਵੱਡੀ ਖ਼ਬਰ: ਵਾਰਦਾਤ ਕਰਕੇ ਭੱਜ ਰਹੇ ਲੁਟੇਰਿਆਂ ਨੇ ਵੱਢਿਆ ਪੁਲਿਸ ਮੁਲਾਜ਼ਮ ਦਾ ਹੱਥ