ਅੰਮ੍ਰਿਤਸਰ ‘ਚ ਪੁਲਿਸ ਤੇ ਤਸਕਰ ਵਿਚਾਲੇ ਮੁਕਾਬਲਾ: ਤਸਕਰ ਨੇ ਪੁਲਿਸ ‘ਤੇ ਚਲਾਈ ਗੋ+ਲੀ, ਪਿਸਟਲ ਤੇ ਹੈਰੋਇਨ ਬਰਾਮਦ

  • ਰੋਕਣ ‘ਤੇ ਥਾਰ ਕਾਰ ਨਾਲ ਨਾਕਾ ਤੋੜ ਕੇ ਭੱਜਿਆ,
  • ਤਸਕਰ ਨੇ ਪੁਲਿਸ ‘ਤੇ ਚਲਾਈ ਗੋ+ਲੀ,
  • ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਕੀਤੇ ਫਾਇਰ, ਗੋ+ਲੀ ਥਾਰ ਦੇ ਟਾਇਰ ‘ਚ ਲੱਗੀ,
  • ਤਸਕਰ ਉਦੋਂ ਤੱਕ ਥਾਰ ਲੈ ਕੇ ਭੱਜਦਾ ਰਿਹਾ ਜਦੋਂ ਤੱਕ ਰਿੱਮ ਤੋਂ ਪੈਂਚਰ ਹੋਇਆ ਟਾਇਰ ਲਹਿ ਨਹੀਂ ਗਿਆ
  • ਤਸਕਰ ਕੋਲੋਂ ਪਿਸਟਲ ਤੇ 7 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 3 ਅਗਸਤ 2023 – ਅੰਮ੍ਰਿਤਸਰ ‘ਚ ਦੇਰ ਰਾਤ ਪੁਲਸ ਅਤੇ ਤਸਕਰ ਵਿਚਾਲੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਗੱਡੀ ਨਾਲ ਟੱਕਰ ਮਾਰ ਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ ਵਿਚ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ। ਸਥਾਨਕ ਪੁਲਿਸ ਦੀ ਤਰਫੋਂ ਟੀ ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ ਗਿਆ।

ਜਦੋਂ ਮੁਲਜ਼ਮ ਨਾਕੇ ’ਤੇ ਪਹੁੰਚਿਆ ਤਾਂ ਉਸ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਨਾਕਾ ਤੋੜ ਕੇ ਅੰਮ੍ਰਿਤਸਰ ਵੱਲ ਭੱਜ ਗਿਆ। ਪੁਲਿਸ ਅਤੇ ਤਸਕਰਾਂ ਵਿਚਕਾਰ ਕਈ ਗੋਲੀਆਂ ਚੱਲੀਆਂ। ਇੱਕ ਗੋਲੀ ਥਾਰ ਦੇ ਟਾਇਰ ਵਿੱਚ ਲੱਗੀ। ਟਾਇਰ ਪੰਕਚਰ ਹੋਣ ਤੋਂ ਬਾਅਦ ਕਾਰ ਦੀ ਰਫ਼ਤਾਰ ਧੀਮੀ ਹੋ ਗਈ ਪਰ ਤਸਕਰ ਉਦੋਂ ਤੱਕ ਕਾਰ ਲੈ ਕੇ ਭੱਜਦਾ ਰਿਹਾ ਜਦੋਂ ਤੱਕ ਰਿੱਮ ਤੋਂ ਪੈਂਚਰ ਹੋਇਆ ਟਾਇਰ ਲਹਿ ਨਹੀਂ ਗਿਆ। ਮਾਨਾਵਾਲਾ ‘ਚ ਬੈਸਟ ਪ੍ਰਾਈਸ ਨੇੜੇ ਪੁਲਸ ਨੇ ਤਸਕਰ ਦਾ ਥਾਰ ਰੋਕਣ ‘ਚ ਸਫਲਤਾ ਹਾਸਲ ਕੀਤੀ।

ਪੁਲਿਸ ਨੇ ਤਸਕਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਤਸਕਰ ਕੋਲੋਂ ਇੱਕ ਚਾਈਨਾ ਮੇਡ ਪਿਸਤੌਲ .30 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 7 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਵਿੱਚ ਧਾਰਾ 307, 353, 186 ਆਈਪੀਸੀ 25(2), 54, 59, ਅਸਲਾ ਐਕਟ 21, 61, 85 ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡੀ ਖ਼ਬਰ: ਵਾਰਦਾਤ ਕਰਕੇ ਭੱਜ ਰਹੇ ਲੁਟੇਰਿਆਂ ਨੇ ਵੱਢਿਆ ਪੁਲਿਸ ਮੁਲਾਜ਼ਮ ਦਾ ਹੱਥ

ਪੰਜਾਬ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਪੜ੍ਹੋ ਵੇਰਵਾ