SHO ਤੇ ਸਬ-ਇੰਸਪੈਕਟਰ ‘ਤੇ FIR: ਰਿਸ਼ਵਤ ਦੇ ਮਾਮਲੇ ‘ਚ ਮੁਨਸ਼ੀ ਦੇ ਖੁਲਾਸੇ ਤੋਂ ਬਾਅਦ ਵਿਜੀਲੈਂਸ ਨੇ ਕੀਤਾ ਨਾਮਜ਼ਦ

  • ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ

ਲੁਧਿਆਣਾ, 4 ਅਗਸਤ 2023 – ਰਿਸ਼ਵਤ ਲੈਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਵੱਲੋਂ ਥਾਣਾ ਕੂੰਮਕਲਾਂ ਦੇ ਐਸਐਚਓ ਅਤੇ ਇੱਕ ਸਹਾਇਕ ਇੰਸਪੈਕਟਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਜਦਕਿ ਥਾਣਾ ਸਦਰ ਦੇ ਮੁਨਸ਼ੀ ਨੂੰ ਵਿਜੀਲੈਂਸ ਨੇ ਬੀਤੇ ਦਿਨ ਕਾਬੂ ਕੀਤਾ ਸੀ। ਗ੍ਰਿਫ਼ਤਾਰ ਮੁਨਸ਼ੀ ਹਰਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ।

ਵਿਜੀਲੈਂਸ ਨੇ ਬੁੱਧਵਾਰ ਨੂੰ ਥਾਣਾ ਕੂੰਮਕਲਾਂ ਵਿਖੇ ਤਾਇਨਾਤ ਮੁਨਸ਼ੀ ਹਰਦੀਪ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਹ ਕਾਰਵਾਈ ਪਿੰਡ ਦੁਆਬਾ ਭੈਣੀ ਦੀ ਵਸਨੀਕ ਏਕਤਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਮੁਨਸ਼ੀ ਹਰਦੀਪ ਸਿੰਘ ਵੱਲੋਂ ਤਫ਼ਤੀਸ਼ ਦੌਰਾਨ ਕੀਤੇ ਖ਼ੁਲਾਸੇ ਦੇ ਆਧਾਰ ’ਤੇ ਐਸਐਚਓ ਪਰਮਜੀਤ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਰਣਧੀਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਏਕਤਾ ਨੇ 21 ਜੁਲਾਈ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ 13 ਅਪ੍ਰੈਲ, 2023 ਨੂੰ ਥਾਣਾ ਕੂਮਕਲਾਂ ਵਿਖੇ ਉਸ ਅਤੇ ਉਸ ਦੇ ਭਰਾ ਦੀਪਕ ਵਿਰੁੱਧ ਧਾਰਾ 323,341,506,148,149 ਤਹਿਤ ਐੱਫਆਈਆਰ ਨੰਬਰ 38 ਦਰਜ ਕੀਤੀ ਗਈ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਐਸਐਚਓ ਅਤੇ ਏਐਸਆਈ ਪਹਿਲਾਂ ਹੀ ਵਿਜੀਲੈਂਸ ਦੇ ਰਾਡਾਰ ‘ਤੇ ਹਨ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਲੜਾਈ ਵਿੱਚ ਉਸ ਦਾ ਭਰਾ ਦੀਪਕ ਵੀ ਜ਼ਖ਼ਮੀ ਹੋ ਗਿਆ ਸੀ, ਇਸ ਲਈ ਉਸ ਨੇ ਵੀ ਅਵਤਾਰ ਸਿੰਘ ਤੇ ਹੋਰਨਾਂ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਐਸਐਚਓ ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਮੁਨਸ਼ੀ ਹਰਦੀਪ ਸਿੰਘ ਨੇ 50 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਕੀਤਾ ਸੀ ਤਾਂ ਜੋ ਕਰਾਸ ਕੇਸ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏਐਸਆਈ ਰਣਧੀਰ ਸਿੰਘ ਨੇ ਉਸ ਤੋਂ 35,000 ਰੁਪਏ ਦੀ ਰਿਸ਼ਵਤ ਲਈ ਅਤੇ ਹਰਦੀਪ ਨੇ 20,000 ਰੁਪਏ ਵੱਖਰੇ ਤੌਰ ‘ਤੇ ਲਏ। ਉਸ ਨੇ ਹਰਦੀਪ ਸਿੰਘ ਨਾਲ ਹੋਈ ਗੱਲਬਾਤ ਦੀ ਕਾਲ ਰਿਕਾਰਡਿੰਗ ਵੀ ਤਿਆਰ ਕੀਤੀ। ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਵਿਜੀਲੈਂਸ ਨੇ ਇਸ ਮਾਮਲੇ ‘ਚ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਰਾਜ ਭਵਨ ‘ਤੇ ਪਈ ਮਹਿੰਗਾਈ ਦੀ ਮਾਰ, ਨਹੀਂ ਹੋਏਗੀ ਟਮਾਟਰ ਦੀ ਵਰਤੋਂ, ਆਰਜ਼ੀ ਰੋਕ ਲਗਾਉਣ ਦੇ ਹੁਕਮ ਜਾਰੀ

ਰੇਂਜ ਰੋਵਰ ਕਾਰ ‘ਚੋਂ 22 ਲੱਖ ਲੈ ਕੇ ਭੱਜੇ ਚੋਰ, ਰੇਕੀ ਤੋਂ ਬਾਅਦ ਕੀਤੀ ਚੋਰੀ, ਬਾਈਕ ‘ਤੇ ਹੋਏ ਫਰਾਰ