ਤਰਨਤਾਰਨ, 4 ਅਗਸਤ 2023 – ਪੰਜਾਬ ਦੇ ਤਰਨਤਾਰਨ ‘ਚ ਬੀਓਪੀ ਖਾਲੜਾ ਬੈਰੀਅਰ ‘ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਐਲਓਸੀ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜਿਵੇਂ ਹੀ ਕੰਡਿਆਲੀ ਤਾਰ ਨੇੜੇ ਹਰਕਤ ਦਾ ਪਤਾ ਲੱਗਾ ਤਾਂ ਜਵਾਨਾਂ ਨੇ ਕਰੀਬ 5 ਰਾਉਂਡ ਫਾਇਰ ਕੀਤੇ।
ਸਵੇਰੇ ਬੀ.ਐਸ.ਐਸ 71 ਬਟਾਲੀਅਨ ਦੁਆਰਾ ਤਲਾਸ਼ੀ ਕੀਤੀ ਗਈ ਤਾਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜੋ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਗੋਲੀਬਾਰੀ ਦਾ ਸ਼ਿਕਾਰ ਹੋ ਗਿਆ। ਇਸ ਮੌਕੇ ਪੁਲਿਸ ਥਾਣਾ ਖਾਲੜਾ ਵਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਬੀਐਸਐਫ ਵੱਲੋਂ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।