ਨਵੀਂ ਦਿੱਲੀ, 4 ਅਗਸਤ 2023 – 1984 ਸਿੱਖ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਟਾਈਟਲਰ ਨੂੰ ਪੁਲ ਬੰਗਸ਼ ਖੇਤਰ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਜ਼ਮਾਨਤ ਦਿੰਦੇ ਹੋਏ ਵਿਸ਼ੇਸ਼ ਜੱਜ ਵਿਕਾਸ ਢੁਲ ਨੇ ਟਾਈਟਲਰ ‘ਤੇ ਕੁਝ ਸ਼ਰਤਾਂ ਲਗਾਈਆਂ ਹਨ। ਜੱਜ ਨੇ ਕਿਹਾ ਕਿ ਉਹ ਕੇਸ ਨਾਲ ਸਬੰਧਤ ਸਬੂਤਾਂ ਨਾਲ ਛੇੜਛਾੜ ਨਹੀਂ ਕਰਨਗੇ ਅਤੇ ਬਿਨਾਂ ਇਜਾਜ਼ਤ ਦੇ ਦੇਸ਼ ਨਹੀਂ ਛੱਡਣਗੇ।
ਦੱਸ ਦਈਏ ਕਿ 1 ਨਵੰਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਵਲੋਂ ਹੱਤਿਆ ਤੋਂ ਇਕ ਦਿਨ ਬਾਅਦ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿਚ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਨਾਲ ਹੀ ਇਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। . ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਮੁਲਜ਼ਮ ਹੈ।

ਬੁੱਧਵਾਰ ਨੂੰ ਵਿਸ਼ੇਸ਼ ਜੱਜ ਨੇ ਟਾਈਟਲਰ ਅਤੇ ਸੀਬੀਆਈ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਸੀਬੀਆਈ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਗਵਾਹਾਂ ਨੇ ਬੜੀ ਹਿੰਮਤ ਦਿਖਾਉਂਦੇ ਹੋਏ ਅੱਗੇ ਆਏ ਹਨ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
