- ਦਿਮਾਗੀ ਹਾਲਤ ਠੀਕ ਨਹੀਂ ਲੱਗ ਰਹੀ
- ਪੁਲਿਸ ਨੇ ਕਰਵਾਇਆ ਮੈਡੀਕਲ
ਪਠਾਨਕੋਟ, 5 ਅਗਸਤ 2023 – ਬੀਐਸਐਫ ਦੇ ਜਵਾਨਾਂ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਸ਼ੱਕੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਦੇਰ ਰਾਤ ਬਾਰਡਰ ‘ਤੇ ਘੁੰਮਦਾ ਪਾਇਆ ਗਿਆ। ਜਦੋਂ ਜਵਾਨਾਂ ਨੇ ਉਸ ਨੂੰ ਫੜ ਕੇ ਇਸ ਤਰ੍ਹਾਂ ਘੁੰਮਣ ਦਾ ਕਾਰਨ ਪੁੱਛਿਆ ਤਾਂ ਉਹ ਕੁਝ ਨਹੀਂ ਦੱਸ ਸਕਿਆ। ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਲੱਗ ਰਹੀ ਸੀ।
ਜਵਾਨਾਂ ਨੇ ਉਸ ਨੂੰ ਪਠਾਨਕੋਟ ਪੁਲੀਸ ਹਵਾਲੇ ਕਰ ਦਿੱਤਾ। ਪੁਲੀਸ ਨੇ ਉਸ ਦਾ ਮੈਡੀਕਲ ਕਰਵਾਇਆ। ਇਸ ਦੇ ਨਾਲ ਹੀ ਉਕਤ ਵਿਅਕਤੀ ਦਾ ਵੇਰਵਾ ਸਾਰੀਆਂ ਏਜੰਸੀਆਂ ਨੂੰ ਭੇਜ ਦਿੱਤਾ ਗਿਆ ਹੈ। ਨਰੋਟ ਜੈਮਲ ਸਿੰਘ ਦੇ ਥਾਣਾ ਇੰਚਾਰਜ ਅਜਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਮਾਨਸਿਕ ਤੌਰ ’ਤੇ ਤੰਦਰੁਸਤ ਨਹੀਂ ਹੈ। ਜਾਂਚ ਅਜੇ ਵੀ ਜਾਰੀ ਹੈ।