ਚੰਡੀਗੜ੍ਹ, 8 ਅਗਸਤ 2023 – ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਦੇ 100 ਸਾਲ ਪੂਰੇ ਹੋਣ ‘ਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਨਵੰਬਰ ਮਹੀਨੇ ‘ਚ ਹੋਣ ਵਾਲੇ ਤਿੰਨ ਰੋਜ਼ਾ ਪ੍ਰੋਗਰਾਮ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ‘ਚ ਕਿਹਾ ਗਿਆ ਕਿ ਹਰਿਆਣਾ ਦੇ ਮਨੀਪੁਰ ‘ਤੇ ਰਾਜਪਾਲ ਨੇ ਕੁਝ ਨਹੀਂ ਕਿਹਾ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਰ-ਵਾਰ ਪ੍ਰੇਸ਼ਾਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਜਪਾਲ ਨੇ ਮਨੀਪੁਰ ਵਿੱਚ ਔਰਤਾਂ ਨਾਲ ਹੋਏ ਜ਼ੁਲਮ ਅਤੇ ਹਰਿਆਣਾ ਵਿੱਚ ਹੋਈ ਹਿੰਸਾ ਬਾਰੇ ਕੋਈ ਬਿਆਨ ਨਹੀਂ ਦਿੱਤਾ, ਜਦੋਂ ਕਿ ਮੁਗਲਾਂ ਨੇ ਵੀ ਕਦੇ ਅਜਿਹਾ ਜ਼ੁਲਮ ਨਹੀਂ ਕੀਤਾ। ਅਜਿਹੀ ਬੇਅਦਬੀ ਸਿਰਫ਼ ਹਿਟਲਰ ਨੇ ਹੀ ਕੀਤੀ ਸੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰਨਾ ਠੀਕ ਨਹੀਂ ਹੈ। ਉਨ੍ਹਾਂ ਨੂੰ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ, ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ ਕਿਉਂਕਿ ਪੰਜਾਬ ਹੜ੍ਹ ਵਰਗੇ ਹਾਲਾਤ ਵਿੱਚੋਂ ਲੰਘ ਰਿਹਾ ਹੈ। ਇਹ ਸਮਾਂ ਲੋਕਾਂ ਦੇ ਨਾਲ ਖੜ੍ਹਨ ਦਾ ਹੈ। ਜਿਹੜੇ ਲੋਕ ਬਿਆਨਬਾਜ਼ੀ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਮਨੀਪੁਰ ਭੇਜਿਆ ਜਾਵੇ, ਤਾਂ ਜੋ ਉਹ ਉਥੋਂ ਦੇ ਹਾਲਾਤ ਨੂੰ ਸੰਭਾਲ ਸਕਣ, ਜਿੱਥੇ ਹਜ਼ਾਰਾਂ ਲੋਕਾਂ ਦੇ ਘਰ ਸਾੜ ਦਿੱਤੇ ਗਏ, ਸੈਂਕੜੇ ਮਾਰੇ ਗਏ। ਪੰਜਾਬ ‘ਚ ਹੜ੍ਹਾਂ ਕਾਰਨ ਪਿੰਡਾਂ ਦੀਆਂ ਸੜਕਾਂ ਟੁੱਟੀਆਂ, ਲੋਕਾਂ ਦੇ ਘਰ ਢਹਿ ਗਏ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੂੰ ਕੇਂਦਰ ਤੋਂ ਫੰਡ ਜਾਰੀ ਕਰਵਾਉਣੇ ਚਾਹੀਦੇ ਹਨ ਤਾਂ ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਚਾਹੀਦਾ ਸੀ। ਸਰਕਾਰ 214 ਕਰੋੜ ਦੇ ਰਹੀ ਹੈ, ਜਦਕਿ ਨੁਕਸਾਨ ਇੱਕ ਤੋਂ ਦੋ ਲੱਖ ਕਰੋੜ ਦਾ ਹੋ ਗਿਆ ਹੈ। ਪੂਰਾ ਪੰਜਾਬ, ਹਿਮਾਚਲ, ਉਤਰਾਖੰਡ ਡੁੱਬ ਰਿਹਾ ਹੈ। ਸੂਬੇ ਵਿੱਚ ਫੈਲਣ ਵਾਲੇ ਆਈ-ਫਲੂ ਨੂੰ ਦਿੱਲੀ ਤੋਂ ਦਵਾਈਆਂ ਮੰਗਵਾ ਕੇ ਕੰਟਰੋਲ ਕੀਤਾ ਜਾ ਰਿਹਾ ਹੈ।