- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਹੈ ਮਾਮਲਾ,
- ਵਿਦੇਸ਼ ਭੱਜਣ ਤੋਂ ਰੋਕਣ ਲਈ ਵਿਜ਼ੀਲੈਂਸ ਨੇ ਨੋਟਿਸ ਕੀਤਾ ਜਾਰੀ
ਚੰਡੀਗੜ੍ਹ, 8 ਅਗਸਤ, 2023: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਸਰੋਤਾਂ ਰਾਹੀਂ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।
ਇਹ ਨੋਟਿਸ ਭਰਤ ਇੰਦਰ ਚਹਿਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਵਾਸਤੇ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਨੇ ਚਹਿਲ ਤੋਂ ਲੰਬੀ ਪੁੱਛ-ਗਿੱਛ ਕੀਤੀ ਸੀ। ਪਟਿਆਲਾ ਸਥਿਤ ਉਹਨਾਂ ਦੇ ਮੈਰਿਜ ਪੈਲੇਸ ਦੀ ਪੈਮਾਇਸ਼ ਵੀ ਕੀਤੀ ਗਈ ਸੀ।